ਪੰਚਕੂਲੇ ਦਾ ਵਿਕਾਸ ਸਰਕਾਰ ਦੀ ਪਹਿਲ: ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਕੂਲਾ ਨੂੰ ਆਧੁਨਿਕ ਸ਼ਹਿਰੀ ਸਹੂਲਤਾਂ ਨਾਲ ਲੈਸ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨਾ ਸਰਕਾਰ ਦੀ ਤਰਜੀਹ ਹੈ। ਇਸ ਉਦੇਸ਼ ਲਈ ਪੰਚਕੂਲਾ ਮੈਟਰੋਪੋਲੀਟਨ ਵਿਕਾਸ ਅਥਾਰਟੀ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਹੋਰ...
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਕੂਲਾ ਨੂੰ ਆਧੁਨਿਕ ਸ਼ਹਿਰੀ ਸਹੂਲਤਾਂ ਨਾਲ ਲੈਸ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨਾ ਸਰਕਾਰ ਦੀ ਤਰਜੀਹ ਹੈ। ਇਸ ਉਦੇਸ਼ ਲਈ ਪੰਚਕੂਲਾ ਮੈਟਰੋਪੋਲੀਟਨ ਵਿਕਾਸ ਅਥਾਰਟੀ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਹੋਰ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪੰਚਕੂਲਾ ਦੇ ਸਮੁੱਚੇ ਵਿਕਾਸ, ਸਫ਼ਾਈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।
Advertisement
Advertisement
×

