ਨਿੱਜੀ ਪੱਤਰ ਪ੍ਰੇਰਕ
ਸਿਰਸਾ, 30 ਸਤੰਬਰ
ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ’ਤੇ ਕਾਤਿਲਾਨਾ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਬੈੱਡ ’ਤੇ ਐੱਸਪੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਹਮਲਾਵਰਾਂ ਦੀ ਜਲਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਕਿਸਾਨ ਜਥੇਬੰਦੀਆਂ ਨੇ ਤਿੱਖਾ ਅੰਦੋਲਨ ਵਿੱਢਣ ਦੀ ਚਿਤਾਵਨੀ ਦਿੱਤੀ। ਐੱਸਪੀ ਦਫ਼ਤਰ ਅੱਗੇ ਬੈੱਡ ’ਤੇ ਆਏ ਹਰਿਆਣਾ ਕਿਸਾਨ ਮੰਚ ਦੇ ਆਗੂ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਦੱਸਿਆ ਹੈ ਕਿ ਅਗਸਤ ਵਿੱਚ ਕੁਝ ਲੋਕਾਂ ਨੇ ਉਸ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਹਮਲਾਵਰਾਂ ਦੀ ਸੀਸੀਟੀਵੀ ਫੁਟੇਜ ਤੇ ਹੋਰ ਸਾਰੇ ਸਬੂਤ ਪੁਲੀਸ ਨੂੰ ਦਿੱਤੇ ਜਾ ਚੁੱਕੇ ਹਨ ਪਰ ਫੇਰ ਵੀ ਪੁਲੀਸ ਉਨ੍ਹਾ ਖ਼ਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ।