ਰਤੀਆ (ਪੱਤਰ ਪ੍ਰੇਰਕ): ਖੇਤਰ ਵਿੱਚ ਕੁੱਝ ਦਿਨਾਂ ਤੋਂ ਝੋਨੇ ਦੀ ਪਰਾਲੀ ਸਾੜਨ ਸਦਕਾ ਲੋਕਾਂ ਨੂੰ ਸਾਹ ਲੈਣ ਅਤੇ ਅੱਖਾਂ ਦੀ ਜਲਣ ਹੋਣ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਨੋਦ ਕੁਮਾਰ , ਜਗਤਾਰ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ, ਅਜੈਬ ਸਿੰਘ ਨੇ ਦੱਸਿਆ ਕਿ ਕੁੱਝ ਦਿਨਾਂ ਤੋ ਅਸਮਾਨ ਵਿੱਚ ਧੂੰਏਂ ਕਾਰਨ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ ਕਿਉਂਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜ ਰਹੇ ਹਨ। ਇਸ ਕਾਰਨ ਸਾਹ ਲੈਣ ‘ਚ ਕਾਫੀ ਦਿੱਕਤ ਹੋ ਰਹੀ ਹੈ। ਇਸ ਤੋ ਇਲਾਵਾ ਸ਼ਾਮ ਫੈਲੀ ਧੁੰਦ ਕਾਰਨ ਸੜਕ ਦੁਰਘਟਨਾਂਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। -ਪੱਤਰ ਪ੍ਰੇਰਕ