ਰਤੀਆ: ਵਿਕਲਾਂਗ ਅਧਿਕਾਰ ਮੰਚ ਹਰਿਆਣਾ ਦੀ ਜ਼ਿਲ੍ਹਾ ਫਤਿਆਬਾਦ ਦੀ ਜਨਰਲ ਬਾਡੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਜਾਂਡਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਸੰਚਾਲਨ ਜ਼ਿਲ੍ਹਾ ਸਕੱਤਰ ਸੁਰਿੰਦਰ ਕੁਮਾਰ ਨੇ ਕੀਤਾ। ਮੀਟਿੰਗ ਵਿੱਚ ਵਿਕਲਾਂਗ ਅਧਿਕਾਰ ਮੰਚ ਦੇ ਸੂਬਾਈ ਜਨਰਲ ਸਕੱਤਰ ਰਿਸ਼ੀਕੇਸ਼ ਰਾਜਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਕਰੋਨਾ ਦੇ ਚੱਲਦੇ ਲੌਕਡਾਊਨ ਦੌਰਾਨ ਵਿਕਲਾਂਗਾਂ ਦੀ ਸਥਿਤੀ ’ਤੇ ਚਰਚਾ ਕੀਤੀ ਗਈ। ਸੂਬਾ ਜਨਰਲ ਸਕੱਤਰ ਰਿਸ਼ੀਕੇਸ਼ ਰਾਜਲੀ ਨੇ ਕਿਹਾ ਕਿ ਮੰਚ ਵੱਲੋਂ 12 ਸਤੰਬਰ ਨੂੰ ਰਤੀਆ ਵਿੱਚ ਵਿਕਲਾਂਗਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਕੈਂਪ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ। -ਪੱਤਰ ਪ੍ਰੇਰਕ