ਸ਼ਾਹਬਾਦ ਮਾਰਕੰਡਾ: ਦਇਆ ਨੰਦ ਮਹਿਲਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਤੇ ਹਰਿਆਣਾ ਪੰਜਾਬੀ ਸਾਹਿਤ ਅਕਦਾਮੀ ਦੇ ਸਾਂਝੇ ਉਦਮ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਹਿੰਦ ਦੀ ਚਾਦਰ , ਗੁਰੂ ਤੇਗ ਬਹਾਦਰ ਸਾਹਿਬ ਵਿਸ਼ੇ ’ਤੇ ਗੋਸ਼ਟੀ ਕਰਵਾਈ ਗਈ। ਇਸ ਵਿੱਚ ਬਤੌਰ ਮੁੱਖ ਮਹਿਮਾਨ ਪੰਜਾਬੀ ਸਾਹਿਤ ਅਕਾਦਮੀ ਦੇ ਡਿਪਟੀ ਚੇਅਰਮੈਨ ਗੁਰਵਿੰਦਰ ਸਿੰਘ ਧਮੀਜਾ ਨੇ ਸ਼ਿਰਕਤ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਰਾਜਿੰਦਰ ਵਿਦਿਆਲੰਕਾਰ ਨੇ ਕਿਹਾ ਕਿ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਸਿੱਖ ਧਰਮ ਦੇ ਗੁਰੂ ਗ੍ਰੰਥ ਸਾਹਿਬ ਵਿਚ ਬਾਣੀ ਦਰਜ ਹੈ। ਕਾਲਜ ਪ੍ਰਬੰਧਕ ਕਮੇਟੀ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ