DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

BJP ਨੂੰ ਮਜ਼ਬੂਤ ਕਰਨ ਬਾਰੇ ਚਰਚਾ

ਸੁਨੀਲ ਇੰਦੌਰਾ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਭਾਜਪਾ ਆਗੂ ਸੁਨੀਲ ਇੰਦੌਰਾ ਅਤੇ ਹੋਰ।
Advertisement

ਭਾਰਤੀ ਜਨਤਾ ਪਾਰਟੀ ਦੀਆਂ ਦੇਸ਼ ਅਤੇ ਵੱਖ-ਵੱਖ ਰਾਜਾਂ ਵਿੱਚ ਬਣ ਰਹੀਆਂ ਸਰਕਾਰਾਂ ਦਾ ਸਭ ਤੋਂ ਵੱਡਾ ਆਧਾਰ ਮਜ਼ਬੂਤ ਬੂਥ, ਸਮਰਪਿਤ ਕਾਰਕੁਨ ਅਤੇ ਸੁਚਾਰੂ ਸੰਗਠਨ ਹੈ। ਇਹ ਵਿਚਾਰ ਭਾਜਪਾ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਤੇ ਧਾਨਕ ਸਮਾਜ ਉਤਥਾਨ ਸਭਾ ਹਰਿਆਣਾ ਦੇ ਸੂਬਾ ਪ੍ਰਧਾਨ ਸੁਨੀਲ ਇੰਦੌਰਾ ਨੇ ਹਸੰਗਾ ਸ਼ਕਤੀ ਕੇਂਦਰ ਵਿੱਚ ਬੂਥ ਪ੍ਰਧਾਨਾਂ ਅਤੇ ਬੀ ਐੱਲ ਏ-2 ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਮੀਟਿੰਗ ਦੌਰਾਨ ਸੁਨੀਲ ਇੰਦੌਰਾ ਨੇ ਕਿਹਾ ਕਿ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਉਸ ਦਾ ਅਨੁਸ਼ਾਸਿਤ ਅਤੇ ਮਿਹਨਤੀ ਵਰਕਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਕਾਰਕੁਨ ਆਪਣੀ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਰੱਖ ਕੇ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਬਣਾਉਂਦਾ ਹੈ। ਇਸੇ ਕਾਰਨ ਭਾਜਪਾ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਲਗਾਤਾਰ ਸਮਰਥਨ ਪ੍ਰਾਪਤ ਹੋ ਰਿਹਾ ਹੈ ਅਤੇ ਪਾਰਟੀ ਸਰਕਾਰਾਂ ਬਣਾਉਣ ਵਿੱਚ ਸਫਲ ਹੋ ਰਹੀ ਹੈ।

ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੂਥਾਂ ’ਤੇ ਵੱਧ ਤੋਂ ਵੱਧ ਸਰਗਰਮ ਰਹਿਣ, ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ।

Advertisement

ਸੁਨੀਲ ਇੰਦੌਰਾ ਨੇ ਕਿਹਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੀ ਹੈ, ਦੇਸ਼ ਨੇ ਹਰ ਖੇਤਰ ਵਿੱਚ ਵਿਕਾਸ ਦੀ ਨਵੀਂ ਦਿਸ਼ਾ ਹਾਸਲ ਕੀਤੀ ਹੈ। ਮੀਟਿੰਗ ਦੌਰਾਨ ਬੂਥ ਪੱਧਰ ਦੀਆਂ ਗਤੀਵਿਧੀਆਂ, ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਭਵਿੱਖ ਦੇ ਸਮਾਗਮਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਵਰਕਰਾਂ ਪਾਰਟੀ ਦੀਆਂ ਨੀਤੀਆਂ ਅਤੇ ਜਨ ਭਲਾਈ ਯੋਜਨਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਦੈ ਸਿੰਘ ਸੂਰਾ, ਸੰਜੇ ਸਿੰਘ, ਕ੍ਰਿਸ਼ਨ ਸਿੰਘ, ਬਲਵਾਨ ਸਿੰਘ, ਸੁਰੇਸ਼ ਕੁਮਾਰ, ਅਮਿਤ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਦੇ ਕਾਰਕੁਨ ਅਤੇ ਅਹੁਦੇਦਾਰ ਹਾਜ਼ਰ ਸਨ।

Advertisement

Advertisement
×