ਰੋਹਤਕ: ਫ਼ਰੀਦਕੋਟ ਬੇਅਦਬੀ ਕਾਂਡ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਲਈ ਪੰਜਾਬ ਤੋਂ ਸਿੱਟ ਸੁਨਾਰੀਆ ਪੁੱਜੀ। ਸਿੱਟ ਨੇ ਸ਼ਾਮ ਤੱਕ ਡੇਰਾ ਮੁਖੀ ਤੋਂ ਪੁੱਛਗਿੱਛ ਕੀਤੀ। ਇਸ ਤੋਂ ਪਹਿਲਾਂ ਵੀ ਸਿੱਟ ਨੇ 9 ਨਵੰਬਰ ਨੂੰ ਰਾਮ ਰਹੀਮ ਤੋਂ ਲਗਪਗ 9 ਘੰਟਿਆਂ ਤੱਕ ਪੁੱਛਗਿੱਛ ਕੀਤੀ ਸੀ। ਇਸ ਵਾਰ ਸਿੱਟ ਵਿੱਚ ਅਧਿਕਾਰੀਆਂ ਸਮੇਤ ਲਗਪਗ 30 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਿੱਟ ਨੇ ਡੇਰਾ ਮੁਖੀ ਤੋਂ 100 ਤੋਂ ਵੱਧ ਸੁਆਲ ਪੁੱਛੇ। ਡੇਰਾ ਮੁਖੀ ਤੋਂ ਪੁੱਛਗਿੱਛ ਕਾਰਨ ਅੱਜ ਜੇਲ੍ਹ ਪ੍ਰਸ਼ਾਸਨ ਨੇ ਹੋਰ ਕੈਦੀਆਂ ਦੀਆਂ ਮੁਲਾਕਾਤਾਂ ਰੋਕ ਦਿੱਤੀਆਂ। ਇਸ ਫ਼ੈਸਲੇ ਖ਼ਿਲਾਫ਼ ਹੋਰ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਸਖ਼ਤ ਇਤਰਾਜ਼ ਪ੍ਰਗਟਾਇਆ। -ਟ.ਨ.ਸ.