ਲੋੜਵੰਦਾਂ ਨੂੰ ਕੰਬਲ ਵੰਡੇ
ਨਿੱਜੀ ਪੱਤਰ ਪ੍ਰੇਰਕ ਸਿਰਸਾ, 11 ਜਨਵਰੀ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਖੁੱਲ੍ਹੇ ਅਸਮਾਨ ਹੇਠ ਸੌਣ ਵਾਲੇ ਲੋਕਾਂ ਨੂੰ ਕੰਬਲ ਵੰਡੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਲਾਲ ਬਹਾਦਰ ਬੈਨੀਵਾਲ ਨੇ...
Advertisement
ਨਿੱਜੀ ਪੱਤਰ ਪ੍ਰੇਰਕ
ਸਿਰਸਾ, 11 ਜਨਵਰੀ
Advertisement
ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਖੁੱਲ੍ਹੇ ਅਸਮਾਨ ਹੇਠ ਸੌਣ ਵਾਲੇ ਲੋਕਾਂ ਨੂੰ ਕੰਬਲ ਵੰਡੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਲਾਲ ਬਹਾਦਰ ਬੈਨੀਵਾਲ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਾਲਾਸਰ ਮੰਦਰ ਦੇ ਨੇੜੇ ਅਤੇ ਬਰਨਾਲਾ ਰੋਡ ’ਤੇ ਖੁੱਲ੍ਹੇ ਅਸਮਾਨ ਹੇਠ ਸੌਂ ਰਹੇ ਲੋਕਾਂ ਨੂੰ ਕੰਬਲ ਵੰਡੇ ਗਏ ਤਾਂ ਜੋ ਉਨ੍ਹਾਂ ਨੂੰ ਸਰਦੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਰੈੱਡ ਕਰਾਸ ਦੇ ਸਹਾਇਕ ਸਕੱਤਰ ਗੁਰਮੀਤ ਸਿੰਘ ਸੈਣੀ, ਡਿਪਟੀ ਸੁਪਰਡੈਂਟ ਪਵਨ ਰਾਣਾ ਅਤੇ ਸੁਸ਼ੀਲ ਕੁਮਾਰ ਮੌਜੂਦ ਸਨ।
Advertisement
Advertisement
×

