ਪੱਤਰ ਪ੍ਰੇਰਕ
ਏਲਨਾਬਾਦ, 16 ਅਕਤੂਬਰ
ਸੀਆਰਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਮਹਿਕਵੀਰ ਕੌਰ ਅਤੇ ਸਿਮਰਨ ਕੌਰ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੰਡਰ-17 ਵਰਗ ਹਰਡਲ ਰੇਸ ਵਿੱਚ ਕ੍ਰਮਵਾਰ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਸ਼ਹਿਰ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਈਸ਼ ਕੁਮਾਰ ਮਹਿਤਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਸਿਰਸਾ ਵਿੱਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਮਹਿਕਵੀਰ ਕੌਰ ਨੇ 100 ਮੀਟਰ ਅੜਿੱਕਾ ਦੌੜ ਵਿੱਚ 16.93 ਸੈਕਿੰਟ ਦਾ ਸਮਾਂ ਲੈ ਕੇ ਪਹਿਲਾ ਅਤੇ ਸਿਮਰਨ ਕੌਰ ਨੇ 17.94 ਸਕਿੰਟ ਦਾ ਸਮਾਂ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਬਲਕਾਰ ਸਿੰਘ ਤੇ ਚੇਅਰਮੈਨ ਈਸ਼ ਕੁਮਾਰ ਮਹਿਤਾ ਤੇ ਹੋਰ ਸਟਾਫ ਮੈਂਬਰਾਂ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ।
ਨਿਹਾਲ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤਿਆ
ਭਗਤਾ ਭਾਈ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲੂਕਾ ਦੇ ਦੱਸਵੀਂ ਜਮਾਤ ਦੇ ਵਿਦਿਆਰਥੀ ਨਿਹਾਲ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਡਿਸਕਸ ਥਰੋ ਦੇ ਪੰਜਾਬ ਪੱਧਰੀ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਸਕੂਲ ਦੇ ਮੀਡੀਆ ਇੰਚਾਰਜ ਹਰਦੀਪ ਕੌਰ ਨੇ ਦੱਸਿਆ ਕਿ ਇਸ ਪ੍ਰਾਪਤੀ ਉਪਰੰਤ ਵਿਦਿਆਰਥੀ ਨਿਹਾਲ ਸਿੰਘ ਦਾ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਸਿਕੰਦਰ ਸਿੰਘ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਨਿੱਘਾ ਸਵਾਗਤ ਕੀਤਾ।