DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

HaryanaDay ’ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਵਿਦਿਆਰਥੀਆਂ ਨੇ ਲੋਕ ਨਾਚ ਅਤੇ ਲੋਕ ਗੀਤਾਂ ਨਾਲ ਰੰਗ ਬੰਨ੍ਹਿਆ

  • fb
  • twitter
  • whatsapp
  • whatsapp
featured-img featured-img
ਸੱਭਿਆਚਾਰਕ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ।
Advertisement

ਹਰਿਆਣਾ ਦਿਵਸ ਦੇ 60 ਸਾਲ ਪੂਰੇ ਹੋਣ ’ਤੇ ਸਥਾਨਕ ਡੀ ਏ ਵੀ ਗਰਲਜ਼ ਕਾਲਜ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਹੀਰਕ ਜੈਅੰਤੀ ਸਮਾਗਮ ਕੀਤਾ ਗਿਆ। ਸਮਾਗਮ ਵਿੱਚ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁੱਜਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਸ਼ਮ੍ਹਾਂ ਰੌਸ਼ਨ ਕਰ ਕੇ ਕੀਤੀ ਗਈ। ਇਸ ਦੌਰਾਨ ਹਾਜ਼ਰੀਨ ਨੇ ਕੁਰੂਕਸ਼ੇਤਰ ਵਿੱਚ ਕਰਵਾਏ ਰਾਜ ਪੱਧਰੀ ਹੀਰਕ ਜੈਅੰਤੀ ਸਮਾਗਮ ਦੌਰਾਨ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਦਿੱਤੇ ਗਏ ਭਾਸ਼ਣ ਦਾ ਸਿੱਧਾ ਪ੍ਰਸਾਰਣ ਦੇਖਿਆ ਅਤੇ ਸੁਣਿਆ। ਇਸ ਤੋਂ ਇਲਾਵਾ ਰਾਜਪਾਲ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਭਾਸ਼ਣਾਂ ਦਾ ਵੀ ਸਿੱਧਾ ਪ੍ਰਸਾਰਣ ਕੀਤਾ ਗਿਆ। ਹਾਜ਼ਰੀਨ ਨੇ ਰਾਜ ਦੇ ਵਿਕਾਸ, ਇਸ ਦੀਆਂ ਪ੍ਰਾਪਤੀਆਂ ਅਤੇ ਸ਼ਾਨਦਾਰ ਇਤਿਹਾਸ ਬਾਰੇ ਹੋਈ ਚਰਚਾ ਨੂੰ ਬੜੇ ਧਿਆਨ ਨਾਲ ਸੁਣਿਆ। ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜਗਾਧਰੀ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਨਿਊ ਹੈਪੀ ਸਕੂਲ ਦੇ ਵਿਦਿਆਰਥੀਆਂ ਨੇ ਹਰਿਆਣਵੀ ਲੋਕ ਨਾਚ ਦੀ ਇੱਕ ਸ਼ਾਨਦਾਰ ਪੇਸ਼ਕਾਰੀ ਦਿੱਤੀ, ਜਦਕਿ ਯਮੁਨਾ ਨਗਰ ਦੀ ਸਬਜ਼ੀ ਮੰਡੀ ਸਥਿਤ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਹਰਿਆਣਵੀ ਲੋਕ ਨਾਚ ਦੀ ਇੱਕ ਜੋਸ਼ੀਲੀ ਸਮੂਹਿਕ ਪੇਸ਼ਕਾਰੀ ਦਿੱਤੀ, ਜਿਸ ਵਿੱਚ ਰਾਜ ਦੇ ਅਮੀਰ ਲੋਕ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਸੁੰਦਰ ਝਲਕ ਦੇਖਣ ਨੂੰ ਮਿਲੀ। ਜੀ ਐੱਨ ਜੀ ਕਾਲਜ, ਦੀਆਂ ਵਿਦਿਆਰਥਣਾਂ ਨੇ ਸਾਜ਼ਾਂ ’ਤੇ ਆਧਾਰਿਤ ਮਨਮੋਹਕ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਗੁਰਦੇਵ ਸਿੰਘ ਦੀ ਅਗਵਾਈ ਵਾਲੇ ਗਰੁੱਪ ਨੇ ‘ਹਰਿਆਣਵੀ ਰਾਗਨੀ’ ਅਤੇ ‘ਹਰਿਆਣਾ ਦਿਵਸ’ ਨੂੰ ਸਮਰਪਿਤ ਕਈ ਗੀਤ ਸੁਣਾਏ। ਸਾਬਕਾ ਕੈਬਨਿਟ ਮੰਤਰੀ ਕੰਵਰ ਪਾਲ ਗੁੱਜਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇੱਥੋਂ ਦੇ ਮਿਹਨਤੀ ਕਿਸਾਨਾਂ, ਨੌਜਵਾਨਾਂ, ਖਿਡਾਰੀਆਂ ਅਤੇ ਸਮੂਹ ਵਾਸੀਆਂ ਦੀ ਸਖ਼ਤ ਮਿਹਨਤ ਅਤੇ ਯੋਗਦਾਨ ਸਦਕਾ, ਹਰਿਆਣਾ ਨੇ ਦੇਸ਼ ਭਰ ਵਿੱਚ ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ। ਸਮਾਗਮ ਦੇ ਅੰਤ ਵਿੱਚ, ਸੱਭਿਆਚਾਰਕ ਪੇਸ਼ਕਾਰੀਆਂ ਦੇਣ ਵਾਲੇ ਸਾਰੇ ਭਾਗੀਦਾਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਐੱਸ ਡੀ ਐੱਮ ਰਾਦੌਰ ਨਰਿੰਦਰ ਕੁਮਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਵਿਪੁਲ ਗਰਗ, ਸਾਬਕਾ ਮੇਅਰ ਮਦਨ ਚੌਹਾਨ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਕ੍ਰਿਸ਼ਨ ਸਿੰਗਲਾ ਆਦਿ ਹਾਜ਼ਰ ਸਨ।

Advertisement
Advertisement
×