ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 30 ਜੁਲਾਈ
ਹਰਿਆਣਾ ਸਰਕਾਰ ਨੇ ਸਾਹਿਤਕਾਰ ਡਾ. ਚੰਦਰ ਤ੍ਰਿਖਾ ਨੂੰ ਹਰਿਆਣਾ ਸਾਹਿਤ ਅਕਾਦਮੀ ਦੇ ਡਾਇਰੈਕਟਰ ਦਾ ਵਾਧੂ ਕਾਰਜ ਸੌਂਪਿਆ ਹੈ। ਮੌਜੂਦਾ ਸਮੇਂ ਡਾ. ਤ੍ਰਿਖਾ ਹਰਿਆਣਾ ਉਰਦੂ ਅਕਾਦਮੀ ਦੇ ਉਪ ਚੇਅਰਮੈਨ ਹਨ। ਸਾਹਿਤ ਅਕਾਦਮੀ ਦੇ ਡਾਇਰੈਕਟਰ ਪੂਰਨਮਲ ਗੌੜ ਦਾ ਕਾਰਜਕਾਲ 3 ਅਗਸਤ ਨੂੰ ਪੂਰਾ ਹੋ ਰਿਹਾ ਹੈ। ਇਸੇ ਤਹਿਤ ਸਰਕਾਰ ਨੇ ਡਾ. ਤ੍ਰਿਖਾ ਨੂੰ ਇਹ ਵਾਧੂ ਜ਼ਿੰਮੇਵਾਰੀ ਦਿੱਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਮੁੱਖ ਸਕੱਤਰ ਅਤੇ ਪਬਲਿਕ ਰਿਲੇਸ਼ਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੇਸ਼ ਖੁੱਲਰ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।