ਡਾ. ਕੁਲਦੀਪ ਸਿੰਘ ਮਾਹਿਰ ਕਮੇਟੀ ਦੇ ਮੈਂਬਰ ਬਣੇ
ਹਰਿਆਣਾ ਦੇ ਰਾਜਪਾਲ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਅਸ਼ੀਮ ਕੁਮਾਰ ਘੋਸ਼ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਕੁਰੂਕਸ਼ੇਤਰ ਵਿਚ ਸਿੱਖ ਅਜਾਇਬ ਘਰ ਦੀ ਸਥਾਪਨਾ ਲਈ ਇਕ ਖੋਜ ਮਾਹਿਰ ਕਮੇਟੀ ਦਾ ਗਠਨ ਕੀਤਾ...
Advertisement
ਹਰਿਆਣਾ ਦੇ ਰਾਜਪਾਲ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਅਸ਼ੀਮ ਕੁਮਾਰ ਘੋਸ਼ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਕੁਰੂਕਸ਼ੇਤਰ ਵਿਚ ਸਿੱਖ ਅਜਾਇਬ ਘਰ ਦੀ ਸਥਾਪਨਾ ਲਈ ਇਕ ਖੋਜ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੂਚਨਾ ਜਨ ਸੰਪਰਕ ਵਿਭਾਗ ਹਰਿਆਣਾ ਚੰਡੀਗੜ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋ. ਕੁਲਦੀਪ ਸਿੰਘ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਹੈ। ਇਸ ਮੌਕੇ ’ਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮਨਾਥ ਸਚਦੇਵਾ ਨੇ ਡਾ. ਕੁਲਦੀਪ ਸਿੰਘ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਉਹ ਇਸ ਸਿੱਖ ਅਜਾਇਬ ਘਰ ਦੀ ਸਥਾਪਨਾ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਗੇ। ਡਾ. ਕੁਲਦੀਪ ਸਿੰਘ ਨੇ ਇਸ ਨਿਯੁਕਤੀ ਲਈ ਰਾਜਪਾਲ, ਮੁੱਖ ਮੰਤਰੀ, ਅਤੇ ਯੂਨੀਵਰਸਿਟੀ ਦੇ ਵੀਸੀ ਦਾ ਧੰਨਵਾਦ ਕੀਤਾ ਹੈ।
Advertisement
Advertisement
×