ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 26 ਜੁਲਾਈ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੂੰ ਰਿਸ਼ੀਹੁੱਡ ਯੂਨੀਵਰਸਿਟੀ ਸੋਨੀਪਤ ਵਿੱਚ ਸਿੱਖਿਆ ਇੰਸਪਾਇਰ ਐਵਾਰਡ-2022 ਨਾਲ ਸਨਮਾਨਿਤ ਕੀਤਾ ਗਿਆ। ਇਹ ਪ੍ਰੋਗਰਾਮ ਗਲੋਬਲ ਸਕੂਲ ਲੀਰਸ ਕੰਨਸੋਰੀਅਨ ਤੇ ਰਿਸ਼ੀਹੁੱਡ ਯੂਨੀਵਰਸਿਟੀ ਵਲੋਂ ਆਯੋਜਿਤ ਕੀਤਾ ਗਿਆ ਸੀ। ਡਾ. ਘੁੰਮਣ ਨੂੰ ਪਿਛਲੇ 40 ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿਚ ਦਿੱਤੇ ਜਾ ਰਹੇ ਵਡਮੁੱਲੇ ਯੋਗਦਾਨ ਅਤੇ ਉਨ੍ਹਾਂ ਵਲੋਂ ਨਿਰੰਤਰ ਬਿਨਾ ਸੁਆਰਥ ਦੇ ਸਿੱਖਿਆ ਦੇ ਖੇਤਰ ਕੀਤੇ ਜਾ ਰਹੇ ਕਾਰਜਾਂ ਤੇ ਅਧਿਆਪਕਾਂ ਲਈ ਪ੍ਰੇਰਣਾ ਬਣੇ ਰਹਿਣ ਲਈ ਇਸ ਐਵਾਰਡ ਨਾਲ ਸਨਮਾਨਿਆ ਗਿਆ ਹੈ। ਇਸ ਉਪਲਬਧੀ ’ਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ।