DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੈਡੀਕਲ ਸਟੋਰਾਂ ’ਤੇ ਡਰੱਗ ਵਿਭਾਗ ਵੱਲੋਂ ਛਾਪੇ

ਦਵਾਈਆਂ ਦੇ ਸਟਾਕ, ਵਿਕਰੀ ਰਜਿਸਟਰ ਤੇ ਬਿਲਿੰਗ ਰਿਕਾਰਡ ਦੀ ਪਡ਼ਤਾਲ

  • fb
  • twitter
  • whatsapp
  • whatsapp
featured-img featured-img
ਮੈਡੀਕਲ ਸਟੋਰ ’ਤੇ ਚੈਕਿੰਗ ਕਰਦੇ ਹੋਏ ਅਧਿਕਾਰੀ।
Advertisement

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਹਰਿਆਣਾ ਦੇ ਕਮਿਸ਼ਨਰ ਮਨੋਜ ਕੁਮਾਰ ਅਤੇ ਐੱਸ ਡੀ ਸੀ ਲਲਿਤ ਗੋਇਲ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਤਿਹਾਬਾਦ ਵਿੱਚ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਮੈਡੀਕਲ ਸਟੋਰਾਂ ’ਤੇ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ। ਜਾਂਚ ਟੀਮ ਦੀ ਅਗਵਾਈ ਸਿਰਸਾ ਜ਼ੋਨ ਦੇ ਸੀਨੀਅਰ ਡਰੱਗ ਕੰਟਰੋਲ ਅਫ਼ਸਰ ਰਮਨ ਕੁਮਾਰ ਨੇ ਕੀਤੀ। ਉਨ੍ਹਾਂ ਦੀ ਨਿਗਰਾਨੀ ਹੇਠ ਗਠਿਤ ਟੀਮ ਵਿੱਚ ਹਿਸਾਰ ਅਤੇ ਸਿਰਸਾ ਜ਼ਿਲ੍ਹਿਆਂ ਦੇ ਤਿੰਨ ਡਰੱਗ ਕੰਟਰੋਲ ਅਫ਼ਸਰ ਸ਼ਾਮਲ ਸਨ। ਟੀਮ ਨੇ ਯੋਜਨਾਬੱਧ ਤਰੀਕੇ ਨਾਲ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਕੁੱਲ 15 ਮੈਡੀਕਲ ਸਟੋਰਾਂ ਅਤੇ ਸਬੰਧਤ ਅਦਾਰਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ। ਜਾਂਚ ਦੌਰਾਨ ਦਵਾਈਆਂ ਦੇ ਸਟਾਕ, ਵਿਕਰੀ ਰਜਿਸਟਰ, ਬਿਲਿੰਗ ਰਿਕਾਰਡ, ਲਾਇਸੈਂਸ ਦੀ ਵੈਧਤਾ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ। ਕਿਸੇ ਵੀ ਮੈਡੀਕਲ ਸਟੋਰ ਤੋਂ ਕੋਈ ਨਸ਼ੀਲੀ ਦਵਾਈ ਬਰਾਮਦ ਨਹੀਂ ਹੋਈ। ਸੀਨੀਅਰ ਡਰੱਗ ਕੰਟਰੋਲ ਅਫ਼ਸਰ ਰਮਨ ਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਕੁਝ ਮੈਡੀਕਲ ਸਟੋਰਾਂ ’ਤੇ ਬੇਨਿਯਮੀਆਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਮੁੱਖ ਤੌਰ ’ਤੇ ਰਿਕਾਰਡ ਦਾ ਅਧੂਰਾ ਹੋਣਾ, ਦਵਾਈਆਂ ਦੀ ਐਂਟਰੀ ਵਿੱਚ ਕਮੀ ਅਤੇ ਕੁਝ ਥਾਵਾਂ ’ਤੇ ਰਜਿਸਟਰਡ ਫਾਰਮਾਸਿਸਟ ਦੀ ਗੈਰਹਾਜ਼ਰੀ ਪਾਈ ਗਈ। ਉਨ੍ਹਾਂ ਦੱਸਿਆ ਕਿ ਸਬੰਧਤ ਸੰਚਾਲਕਾਂ ਨੂੰ ਮੌਕੇ ‘ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਦੇ ਕੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬੇਨਿਯਮੀਆਂ ਦੇ ਸਬੰਧ ਵਿੱਚ ਸਬੰਧਤ ਡਰੱਗ ਕੰਟਰੋਲ ਅਫ਼ਸਰਾਂ ਵੱਲੋਂ ਵਿਸਤਾਰ ਵਿਚ ਨਿਰੀਖਣ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਲਾਇਸੈਂਸਿੰਗ ਅਥਾਰਿਟੀ, ਸਿਰਸਾ ਜ਼ੋਨ ਵੱਲੋਂ ਡਰੱਗਜ਼ ਐਕਟ ਅਤੇ ਨਿਯਮਾਂ ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਸਥਾਨਕ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਸਮੇਂ-ਸਮੇਂ ਛਾਪੇਮਾਰੀ ਕਰ ਕੇ ਦਵਾਈਆਂ ਦੇ ਨਾਜਾਇਜ਼ ਕਾਰੋਬਾਰ, ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਮੈਡੀਕਲ ਸਟੋਰ ਸੰਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਯਮਾਂ ਪਾਲਣਾ ਕਰਨ ਅਤੇ ਦਵਾਈਆਂ ਦੀ ਵਿਕਰੀ ਤੇ ਰਿਕਾਰਡ ਵਿੱਚ ਪਾਰਦਰਸ਼ਤਾ ਬਣਾਈ ਰੱਖਣ।

Advertisement
Advertisement
×