Drug Overdose: ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
ਪੱਤਰ ਪ੍ਰੇਰਕ ਏਲਨਾਬਾਦ, 20 ਮਈ ਪਿੰਡ ਵਣੀ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਸੜਕ ਕਿਨਾਰੇ ਝਾੜੀਆਂ ਵਿੱਚੋਂ ਮਿਲੀ ਹੈ। ਉੁਸ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ ਜੋ ਦੋ ਬੱਚਿਆਂ ਦਾ ਬਾਪ...
Advertisement
ਪੱਤਰ ਪ੍ਰੇਰਕ
ਏਲਨਾਬਾਦ, 20 ਮਈ
Advertisement
ਪਿੰਡ ਵਣੀ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਸੜਕ ਕਿਨਾਰੇ ਝਾੜੀਆਂ ਵਿੱਚੋਂ ਮਿਲੀ ਹੈ। ਉੁਸ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ ਜੋ ਦੋ ਬੱਚਿਆਂ ਦਾ ਬਾਪ ਸੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਣੀ ਨਿਵਾਸੀ ਬਲਵਿੰਦਰ ਸਿੰਘ (32) ਮਿਸਤਰੀ ਸੀ ਅਤੇ ਕੁਝ ਸਮਾਂ ਪਹਿਲਾਂ ਉਹ ਬੁਰੀ ਸੰਗਤ ਵਿੱਚ ਪੈ ਕੇ ਨਸ਼ੇ ਕਰਨ ਲੱਗ ਗਿਆ ਸੀ। ਉਹ ਮੋਟਰ ਸਾੲਕਲ ’ਤੇ ਘਰੋਂ ਚਲਾ ਗਿਆ ਸੀ। ਅੱਜ ਗਸ਼ਤ ਕਰ ਰਹੇ ਪੁਲੀਸ ਰਾਈਡਰ ਨੇ ਸੜਕ ਕਿਨਾਰੇ ਇੱਕ ਮੋਟਰ ਸਾਈਕਲ ਖੜ੍ਹਾ ਵੇਖਿਆ ਤਾਂ ਕੋਲ ਹੀ ਅੱਗੇ ਝਾੜੀਆਂ ਵਿੱਚ ਬਲਵਿੰਦਰ ਸਿੰਘ ਦੀ ਲਾਸ਼ ਮਿਲੀ। ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
Advertisement