ਰਿਹਾਇਸ਼ੀ ਕਲੋਨੀ ’ਚੋਂ ਨਸ਼ਾ ਤਸਕਰ ਗ੍ਰਿਫ਼ਤਾਰ
ਇਥੇ ਸੀਆਈਏ ਟੋਹਾਣਾ ਟੀਮ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਦਾਰਥਾਂ ਦੀਆਂ ਵਪਾਰਕ ਮਾਤਰਾ ਸਣੇ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਟੋਹਾਣਾ ਇੰਚਾਰਜ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੀਐੱਸਆਈ ਅਜੈ ਆਪਣੀ ਟੀਮ ਨਾਲ ਰਤੀਆ ਬੱਸ ਸਟੈਂਡ ਨੇੜੇ ਗਸ਼ਤ ਕਰ ਰਿਹਾ ਸੀ ਤਾਂ...
Advertisement
ਇਥੇ ਸੀਆਈਏ ਟੋਹਾਣਾ ਟੀਮ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਦਾਰਥਾਂ ਦੀਆਂ ਵਪਾਰਕ ਮਾਤਰਾ ਸਣੇ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਟੋਹਾਣਾ ਇੰਚਾਰਜ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੀਐੱਸਆਈ ਅਜੈ ਆਪਣੀ ਟੀਮ ਨਾਲ ਰਤੀਆ ਬੱਸ ਸਟੈਂਡ ਨੇੜੇ ਗਸ਼ਤ ਕਰ ਰਿਹਾ ਸੀ ਤਾਂ ਉਸ ਨੂੰ ਸੂਹ ਮਿਲੀ ਸੀ ਕਿ ਅਸ਼ਵਨੀ ਉਰਫ਼ ਆਸ਼ੂ, ਵਾਸੀ ਵਾਰਡ ਨੰਬਰ-13, ਰਤੀਆ, ਆਪਣੀ ਪਿਕਅੱਪ ਗੱਡੀ ਵਿੱਚ ਨਸ਼ੇ ਦੀਆਂ ਗੋਲੀਆਂ ਵੇਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੁਲੀਸ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਨਿਯਮਾਂ ਅਨੁਸਾਰ ਕੀਤੀ ਗਈ ਤਲਾਸ਼ੀ ਦੌਰਾਨ ਮੁਲਜ਼ਮ ਦੀ ਪੈਂਟ ਦੀ ਜੇਬ ਵਿੱਚੋਂ 120 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲੀਸ ਨੇ ਰਤੀਆ ਸਿਟੀ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਵਿਰੁੱਧ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement