ਨਸ਼ਾ ਤਸਕਰ ਹੈਰੋਇਨ ਸਣੇ ਗ੍ਰਿਫ਼ਤਾਰ
ਪੱਤਰ ਪ੍ਰੇਰਕ ਅੰਬਾਲਾ, 15 ਜੂਨ ਅੰਬਾਲਾ ਪੁਲੀਸ ਨੇ 20 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਜਤਿਨ ਵਾਸੀ ਵਿਸ਼ਵਕਰਮਾ ਨਗਰ, ਮਹੇਸ਼ ਨਗਰ, ਅੰਬਾਲਾ ਕੈਂਟ ਵਜੋਂ ਹੋਈ ਹੈ। ਸਹਾਇਕ ਸਬ ਇੰਸਪੈਕਟਰ ਲਵਲੀ ਕੁਮਾਰ ਅਤੇ ਇੰਸਪੈਕਟਰ...
Advertisement
ਪੱਤਰ ਪ੍ਰੇਰਕ
ਅੰਬਾਲਾ, 15 ਜੂਨ
Advertisement
ਅੰਬਾਲਾ ਪੁਲੀਸ ਨੇ 20 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਜਤਿਨ ਵਾਸੀ ਵਿਸ਼ਵਕਰਮਾ ਨਗਰ, ਮਹੇਸ਼ ਨਗਰ, ਅੰਬਾਲਾ ਕੈਂਟ ਵਜੋਂ ਹੋਈ ਹੈ। ਸਹਾਇਕ ਸਬ ਇੰਸਪੈਕਟਰ ਲਵਲੀ ਕੁਮਾਰ ਅਤੇ ਇੰਸਪੈਕਟਰ ਅਨੀਲ ਕੁਮਾਰ ਦੀ ਅਗਵਾਈ ਹੇਠ ਟੀਮ ਨੇ 14 ਜੂਨ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਟਾਂਗਰੀ ਨਦੀ ਦੇ ਬੰਨ ਨੇੜੇ ਛਾਪਾ ਮਾਰਿਆ। ਇਸ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ, ਜਿਸ ਕੋਲੋਂ 20 ਗ੍ਰਾਮ ਹੈਰੋਇਨ ਮਿਲੀ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜੋ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਹੈ।
Advertisement