ਫਰੀਦਾਬਾਦ (ਪੱਤਰ ਪ੍ਰੇਰਕ): ਕ੍ਰਾਈਮ ਬ੍ਰਾਂਚ ਸੈਕਟਰ 65 ਦੇ ਇੰਚਾਰਜ ਸਬ-ਇੰਸਪੈਕਟਰ ਬ੍ਰਹਮ ਪ੍ਰਕਾਸ਼ ਦੀ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਸੁਬੋਧ ਉਰਫ ਬਿਹਾਰੀ ਫਰੀਦਾਬਾਦ ਦੇ ਪਿੰਡ ਅਜਰੌਂਦਾ ਦੇ ਠਾਕੁਰ ਮੁਹੱਲੇ ਦਾ ਰਹਿਣ ਵਾਲਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਮੁਜੇਸਰ ਵਿੱਚ ਨਾਜਾਇਜ਼ ਨਸ਼ਾ ਤਸਕਰੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁੱਛਗਿੱਛ ਤੋਂ ਬਾਅਦ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ ਹੈ।