ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੀਕਾ ਵਿੱਚ ਸ਼ਹੀਦ ਊਧਮ ਸਿੰਘ ਕਲੱਬ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਜ ਸੇਵੀ ਭਿਵਾਨੀ ਸਿੰਘ, ਸ਼ਹੀਦ ਊਧਮ ਸਿੰਘ ਕਲੱਬ ਅਤੇ ਡਾ. ਬੀ ਆਰ ਅੰਬੇਡਕਰ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦਾ ਮੁੱਖ ਮਕਸਦ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਨਸ਼ਾ ਸਿਰਫ਼ ਨਸ਼ਾ ਕਰਨ ਵਾਲੇ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਮਾੜਾ ਅਸਰ ਪੂਰੇ ਪਰਿਵਾਰ ਅਤੇ ਸਮਾਜ ਉੱਪਰ ਪੈਂਦਾ ਹੈ। ਸਮਾਜ ਸੇਵੀ ਭਿਵਾਨੀ ਸਿੰਘ ਨੇ ਨੌਜਵਾਨਾਂ ਨੂੰ ਆਪਣੀ ਊਰਜਾ ਸਿੱਖਿਆ, ਖੇਡਾਂ, ਰੋਜ਼ਗਾਰ, ਸਮਾਜ ਸੇਵਾ ਅਤੇ ਰਚਨਾਤਮਕ ਕੰਮਾਂ ਵਿੱਚ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਲਈ ਪਰਿਵਾਰ, ਸਕੂਲ ਅਤੇ ਸਮਾਜ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਪਿੰਡ ਵਾਸੀਆਂ, ਸ਼ਹੀਦ ਊਧਮ ਸਿੰਘ ਕਲੱਬ, ਡਾ. ਅੰਬੇਡਕਰ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਮੌਜੂਦ ਸਾਰੇ ਮਹਿਮਾਨਾਂ ਅਤੇ ਲੋਕਾਂ ਨੇ ਸਾਂਝੇ ਤੌਰ ’ਤੇ ਨਸ਼ਿਆਂ ਖ਼ਿਲਾਫ਼ ਸਹੁੰ ਚੁੱਕੀ। ਸਾਰਿਆਂ ਨੇ ਅਹਿਦ ਲਿਆ ਕਿ ਉਹ ਖੁਦ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਕਰਨਗੇ ਅਤੇ ਆਪਣੇ ਪਰਿਵਾਰਕ ਮੈਂਬਰਾਂ, ਬੱਚਿਆਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਕਿਸੇ ਇੱਕ ਪਰਿਵਾਰ ਦੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਇਹ ਪੂਰੇ ਪਿੰਡ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

