ਪੱਤਰ ਪ੍ਰੇਰਕ
ਫਰੀਦਾਬਾਦ, 29 ਜੂਨ
ਜ਼ਿਲ੍ਹੇ ਦੇ ਸਮਾਜ ਸੇਵਕ ਕੋਵਿਡ -19 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਹਨ। ‘ਡੀਐੱਸਵਾਈ ਕ੍ਰੀਏਸ਼ਨ’ ਦੁਆਰਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋ ਐਂਬੂਲੈਂਸਾਂ ਦਿੱਤੀਆਂ ਗਈਆਂ ਹਨ, ਜੋ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਬਹੁਤ ਮਦਦਗਾਰ ਸਿੱਧ ਹੋਣਗੀਆਂ। ਡੀਐੱਸਵਾਈ ਕ੍ਰਿਏਸ਼ਨ ਕੰਪਨੀ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਦਿਆਂ ਡਿਪਟੀ ਕਮਿਸ਼ਨਰ ਯਸ਼ਪਾਲ ਨੇ ਕਿਹਾ ਕਿ ਬਹੁਤ ਸਾਰੀਆਂ ਸੰਸਥਾਵਾਂ ਤੇ ਸਮਾਜ ਸੇਵੀ ਵਿਅਕਤੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਾਇਤਾ ਦਿੱਤੀ ਹੈ ਤੇ ਜੇ ਕੋਈ ਵਿਅਕਤੀ ਇੱਕ ਵਾਲੰਟੀਅਰ ਵਜੋਂ ਕੰਮ ਕਰਨਾ ਚਾਹੁੰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੀ ਉਸ ਦਾ ਸਵਾਗਤ ਕਰਦਾ ਹੈ। ਸੈਕਟਰ -59, ਬੱਲਬਗੜ੍ਹ ਵਿੱਚ ਸਥਿਤ ਡੀਐੱਸਵਾਈ ਕ੍ਰਿਏਸ਼ਨਜ਼ ਦੇ ਚੇਅਰਮੈਨ ਅਜੇ ਯਾਦਵ ਨੇ ਕਿਹਾ ਕਿ ਕੰਪਨੀ ਵੱਲੋਂ ਐਂਬੂਲੈਂਸ ਉਨ੍ਹਾਂ ਦੇ ਕੈਂਪ ਦਫ਼ਤਰ ਵਿੱਚ ਡਿਪਟੀ ਕਮਿਸ਼ਨਰ ਯਸ਼ਪਾਲ ਯਾਦਵ ਨੂੰ ਸੌਂਪੀ ਗਈ।