DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Dukhedi Firing Case: ਮੁੱਖ ਅਸਲਾ ਸਪਲਾਇਰ ਸਹਾਰਨਪੁਰ ਤੋਂ ਗ੍ਰਿਫ਼ਤਾਰ

  ਅੰਬਾਲਾ ਪੁਲੀਸ ਨੇ ਦੁਖੇੜੀ ਗੋਲੀ ਕਾਂਡ ਦੀ ਜਾਂਚ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਵਾਰਦਾਤ ਵਿੱਚ ਵਰਤੀ ਗਈ ਪਿਸਤੌਲ, ਮੈਗਜ਼ੀਨ ਅਤੇ ਗੱਡੀ ਬਰਾਮਦ ਕਰ ਲਈ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਤੋਂ ਮੁੱਖ ਅਸਲਾ ਸਪਲਾਇਰ ਸਚਿਨ ਨੂੰ...

  • fb
  • twitter
  • whatsapp
  • whatsapp
Advertisement

ਅੰਬਾਲਾ ਪੁਲੀਸ ਨੇ ਦੁਖੇੜੀ ਗੋਲੀ ਕਾਂਡ ਦੀ ਜਾਂਚ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਵਾਰਦਾਤ ਵਿੱਚ ਵਰਤੀ ਗਈ ਪਿਸਤੌਲ, ਮੈਗਜ਼ੀਨ ਅਤੇ ਗੱਡੀ ਬਰਾਮਦ ਕਰ ਲਈ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਤੋਂ ਮੁੱਖ ਅਸਲਾ ਸਪਲਾਇਰ ਸਚਿਨ ਨੂੰ ਵੀ ਕਾਬੂ ਕਰ ਲਿਆ ਗਿਆ ਹੈ।

Advertisement

ਸੀਆਈਏ-2 ਦੇ ਇੰਚਾਰਜ ਸਬ ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਅੰਕਿਤ ਵਾਸੀ ਦੁਖੇੜੀ ਨੂੰ ਪੁਲੀਸ ਰਿਮਾਂਡ ’ਤੇ ਲੈ ਕੇ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿੱਚ ਵਰਤੀ ਪਿਸਤੌਲ, ਮੈਗਜ਼ੀਨ ਅਤੇ ਘਟਨਾ ਮਗਰੋਂ ਵਰਤੀ ਗਈ ਗੱਡੀ ਬਰਾਮਦ ਕੀਤੀ ਗਈ। ਰਿਮਾਂਡ ਖ਼ਤਮ ਹੋਣ ਉਪਰੰਤ ਅੰਕਿਤ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਜੇਲ੍ਹ ਭੇਜ ਦਿੱਤਾ ਗਿਆ।

Advertisement

ਪੁੱਛਗਿੱਛ ਦੇ ਆਧਾਰ ’ਤੇ ਪੁਲੀਸ ਟੀਮ ਨੇ ਪਿੰਡ ਮਿਰਜ਼ਾਪੁਰ, ਥਾਣਾ ਬੜਗਾਂਵ, ਜ਼ਿਲ੍ਹਾ ਸਹਾਰਨਪੁਰ ਦੇ ਰਹਿਣ ਵਾਲੇ ਸਚਿਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਅੰਕਿਤ ਅਤੇ ਕੇਸ਼ਵ ਇੱਕੋ ਪਿੰਡ ਦੇ ਗੁਆਂਢੀ ਹਨ। ਪੁਰਾਣੀ ਰੰਜਿਸ਼ ਕਾਰਨ ਅੰਕਿਤ ਨੇ ਕੇਸ਼ਵ ’ਤੇ ਗੋਲੀ ਚਲਾਈ ਸੀ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਜਾਰੀ ਹੈ।

Advertisement
×