ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਵੀਰਵਾਰ ਦੇਰ ਸ਼ਾਮ ਨੂੰ ਅੰਬਾਲਾ ਸ਼ਹਿਰ ਆਏ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਕਰੋਨਾ ਪਾਜ਼ੇਟਿਵ ਆਏ ਹਨ। ਉਨ੍ਹਾਂ ਨੇ ਅੱਜ ਸ਼ਾਮ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਅੱਜ ਅੰਬਾਲਾ ਜ਼ਿਲ੍ਹੇ ਵਿੱਚ ਕਰੋਨਾ ਦੇ ਨਵੇਂ 181 ਮਾਮਲੇ ਆਉਣ ਨਾਲ ਐਕਟਿਵ ਮਰੀਜ਼ਾਂ ਦੀ ਕੁਲ ਗਿਣਤੀ ਵੱਧ ਕੇ 800 ਹੋ ਗਈ ਹੈ। ਇਨ੍ਹਾਂ ਵਿਚੋਂ 6 ਮਰੀਜ਼ ਓਮੀਕਰੋਨ ਵੈਰੀਐਂਟ ਦੇ ਹਨ।