ਈ-ਰਿਕਸ਼ਾ ਚੋਰੀ ਕਰਨ ਵਾਲਾ ਗ੍ਰਿਫ਼ਤਾਰ
ਇੱਕ ਮਹਿਲਾ ਦਾ ਈ-ਰਿਕਸ਼ਾ ਚੋਰੀ ਕਰਨ ਵਾਲੇ ਵਿਅਕਤੀ ਨੂੰ ਕ੍ਰਾਈਮ ਬ੍ਰਾਂਚ 26 ਨੇ ਗ੍ਰਿਫ਼ਤਾਰ ਕਰ ਲਿਆ ਹੈ। ਫੜ੍ਹੇ ਗਏ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਇਸ ਵਿਅਕਤੀ ਤੋਂ...
Advertisement
ਇੱਕ ਮਹਿਲਾ ਦਾ ਈ-ਰਿਕਸ਼ਾ ਚੋਰੀ ਕਰਨ ਵਾਲੇ ਵਿਅਕਤੀ ਨੂੰ ਕ੍ਰਾਈਮ ਬ੍ਰਾਂਚ 26 ਨੇ ਗ੍ਰਿਫ਼ਤਾਰ ਕਰ ਲਿਆ ਹੈ। ਫੜ੍ਹੇ ਗਏ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਇਸ ਵਿਅਕਤੀ ਤੋਂ 15 ਹਜ਼ਾਰ ਰੁਪਏ ਬਰਾਮਦ ਕੀਤੇ ਹਨ, ਜੋ ਚੋਰੀ ਕੀਤੇ ਈ-ਰਿਕਸ਼ਾ ਨੂੰ ਕੱਟ ਕੇ ਵੇਚ ਕੇ ਪ੍ਰਾਪਤ ਕੀਤੇ ਗਏ ਸਨ। ਫੜ੍ਹੇ ਗਏ ਵਿਅਕਤੀ ਦੀ ਪਛਾਣ ਅੰਕਿਤ ਵਾਸੀ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਏਸੀਪੀ ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ 11 ਅਗਸਤ ਨੂੰ ਸੈਕਟਰ-17 ਪੰਚਕੂਲਾ ਦੀ ਰਹਿਣ ਵਾਲੀ ਇੱਕ ਔਰਤ ਸੁਨੀਤਾ ਨੇ ਸੈਕਟਰ-16 ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਅਨੁਸਾਰ ਰਾਜੀਵ ਕਲੋਨੀ ਦੀ ਮੁੱਖ ਸੜਕ ਤੋਂ ਉਸ ਦਾ ਈ-ਰਿਕਸ਼ਾ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਸੀ। ਥਾਣਾ ਸੈਕਟਰ-14 ਵਿੱਚ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਜਾਂਚ ਦੇ ਆਧਾਰ ’ਤੇ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement
Advertisement