ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਿੱਲੀ-ਐੱਨਸੀਆਰ ’ਚ 3.2 ਤੀਬਰਤਾ ਦਾ ਭੂਚਾਲ

ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਰਾਸ਼ਟਰੀ ਭੂਚਾਲ ਕੇਂਦਰ ਨੇ ਕਿਹਾ ਕਿ ਸਵੇਰੇ 6 ਵਜੇ ਆਏ ਭੂਚਾਲ ਦੀ...
Advertisement

ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਰਾਸ਼ਟਰੀ ਭੂਚਾਲ ਕੇਂਦਰ ਨੇ ਕਿਹਾ ਕਿ ਸਵੇਰੇ 6 ਵਜੇ ਆਏ ਭੂਚਾਲ ਦੀ ਤੀਬਰਤਾ 3.2 ਮਾਪੀ ਗਈ। ਭੂਚਾਲ ਦਾ ਕੇਂਦਰ ਫਰੀਦਾਬਾਦ ਵਿੱਚ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਸੀ। ਭੂਚਾਲ ਆਉਣ ਮਗਰੋਂ ਲੋਕ ਘਬਰਾ ਗਏ ਅਤੇ ਆਪੋ-ਆਪਣੇ ਘਰਾਂ ਤੋਂ ਬਾਹਰ ਆ ਗਏ ਸਨ। ਜ਼ਿਕਰਯੋਗ ਹੈ ਕਿ ਦਿੱਲੀ-ਐੱਨਸੀਆਰ ਖੇਤਰ ਭੂਚਾਲ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਜ਼ੋਨ ਵਿੱਚ ਆਉਂਦਾ ਹੈ। ਇਸ ਮਹੀਨੇ ਖੇਤਰ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ।

Advertisement
Advertisement