ਨਵੀਂ ਦਿੱਲੀ, 5 ਨਵੰਬਰ
ਹਰਿਆਣਾ ਦੇ ਝੱਜਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਸ਼ਿੱਦਤ 3.3 ਮਾਪੀ ਗਈ ਹੈ। ਰਾਤ ਸਵਾ ਅੱਠ ਵਜੇ ਦੇ ਕਰੀਬ ਆਏ ਭੂਚਾਲ ਦਾ ਕੇਂਦਰ ਪੰਜ ਕਿਲੋਮੀਟਰ ਦੀ ਗਹਿਰਾਈ ’ਚ ਦੱਸਿਆ ਜਾਂਦਾ ਹੈ। ਉਂਜ ਭੂਚਾਲ ਕਰਕੇ ਹਾਲ ਦੀ ਘੜੀ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। -ਪੀਟੀਆਈ