ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਡੰਕੀ ਰੂਟ’ ਮਾਮਲੇ ਵਿੱਚ ਈਡੀ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਨਵੇਂ ਸਿਰਿਓਂ ਜਾਂਚ ਸ਼ੁਰੂ

ਜਲੰਧਰ, 11 ਜੁਲਾਈ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਡੰਕੀ ਰੂਟ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਨਵੇਂ ਸਿਰੇ ਤੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮਾਮਲਾ ਅਮਰੀਕਾ ਵੱਲੋਂ ਇਸ ਸਾਲ ਦੇਸ਼ ਨਿਕਾਲਾ...
Advertisement

ਜਲੰਧਰ, 11 ਜੁਲਾਈ

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਡੰਕੀ ਰੂਟ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਨਵੇਂ ਸਿਰੇ ਤੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮਾਮਲਾ ਅਮਰੀਕਾ ਵੱਲੋਂ ਇਸ ਸਾਲ ਦੇਸ਼ ਨਿਕਾਲਾ ਦਿੱਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਸਬੰਧਤ ਹੈ।

ਅਧਿਕਾਰਤ ਸੂਤਰਾਂ ਅਨੁਸਾਰ ਮਾਨਸਾ (ਪੰਜਾਬ) ਅਤੇ ਕੁਰੂਕਸ਼ੇਤਰ ਤੇ ਕਰਨਾਲ (ਹਰਿਆਣਾ) ਵਿੱਚ ਪਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ (PMLA) ਤਹਿਤ ਸੱਤ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement

ਸੂਤਰਾਂ ਨੇ ਦੱਸਿਆ ਕਿ ਇਹ ਨਵੀਂਂ ਜਾਂਚ 9 ਜੁਲਾਈ ਨੂੰ ਦੋਵਾਂ ਰਾਜਾਂ ਵਿੱਚ 11 ਥਾਵਾਂ ’ਤੇ ਕੀਤੀ ਗਈ ਪਹਿਲੀ ਤਲਾਸ਼ੀ ਦੌਰਾਨ ਇਕੱਠੇ ਕੀਤੇ ਭਰੋਸੇਯੋਗ ਇਨਪੁਟਸ ’ਤੇ ਆਧਾਰਿਤ ਹੈ।

9 ਜੁਲਾਈ ਦੀਆਂ ਤਲਾਸ਼ੀਆਂ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਉਸ ਨੇ 30 ਅਸਲੀ ਪਾਸਪੋਰਟ ਬਰਾਮਦ ਕੀਤੇ ਹਨ ਅਤੇ ਵੱਖ-ਵੱਖ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਨਾਮ ਪ੍ਰਾਪਤ ਕੀਤੇ ਹਨ, ਜੋ ਵੱਡੇ ਪੱਧਰ ’ਤੇ ਭਾਰਤੀਆਂ ਨੂੰ ਗੈਰ-ਕਾਨੂੰਨੀ ਤੌਰ ’ਤੇ ਵਿਦੇਸ਼ ਭੇਜਣ ਦਾ "ਡੰਕੀ ਰੂਟ" ਕਾਰੋਬਾਰ ਚਲਾ ਰਹੇ ਸਨ।

ਇਕੱਠੇ ਕੀਤੇ ਗਏ ਇਨਪੁਟਸ ਤੋਂ ਪਤਾ ਚੱਲਦਾ ਹੈ ਕਿ ਮਨੁੱਖੀ ਤਸਕਰਾਂ ਵੱਲੋਂ ਡੰਕਰਾਂ (ਮਨੁੱਖੀ ਤਸਕਰੀ ਕਰਨ ਵਾਲੇ) ਨਾਲ ਮਿਲੀਭੁਗਤ ਕਰਕੇ ਭਾਰਤ ਤੋਂ ਬਾਹਰ ਗੈਰ-ਕਾਨੂੰਨੀ ਰੂਟ ਦੇ ਸਰੋਤਾਂ ਦਾ ਪ੍ਰਬੰਧ ਕੀਤਾ ਜਾਂਦਾ ਸੀ। ਈਡੀ ਨੇ ਕਿਹਾ ਸੀ ਕਿ ਇਹ ਪਾਇਆ ਗਿਆ ਕਿ ਅਮਰੀਕਾ ਜਾਣ ਦੇ ਚਾਹਵਾਨ ਲੋਕਾਂ ਨੂੰ ਟਰੈਵਲ ਏਜੰਟਾਂ ਅਤੇ ਵਿਚੋਲਿਆਂ ਦੁਆਰਾ ਕਾਨੂੰਨੀ ਚੈਨਲਾਂ ਰਾਹੀਂ ਭੇਜਣ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਗਿਆ ਸੀ। -ਪੀਟੀਆਈ

Advertisement