ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੁਦਰਤੀ ਇਲਾਜ ਬਾਰੇ ਜਾਗਰੂਕ ਕੀਤਾ

ਸ੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਕੁਰੂਕਸ਼ੇਤਰ ਵਿੱਚ ਕੁਦਰਤੀ ਇਲਾਜ ਦਿਵਸ ਮੌਕੇ ਸੈਮੀਨਾਰ ਕੀਤਾ ਗਿਆ। ਸੈਮੀਨਾਰ ਵਿੱਚ ਯੂਨੀਵਰਸਿਟੀ ਦੇ ਕਾਰਜਕਾਰੀ ਕੌਂਸਲ ਮੈਂਬਰ ਧਰਮਿੰਦਰ ਵਸ਼ਿਸ਼ਟ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੈਦ ਕਰਤਾਰ ਸਿੰਘ ਧੀਮਾਨ ਨੇ...
Advertisement

ਸ੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਕੁਰੂਕਸ਼ੇਤਰ ਵਿੱਚ ਕੁਦਰਤੀ ਇਲਾਜ ਦਿਵਸ ਮੌਕੇ ਸੈਮੀਨਾਰ ਕੀਤਾ ਗਿਆ। ਸੈਮੀਨਾਰ ਵਿੱਚ ਯੂਨੀਵਰਸਿਟੀ ਦੇ ਕਾਰਜਕਾਰੀ ਕੌਂਸਲ ਮੈਂਬਰ ਧਰਮਿੰਦਰ ਵਸ਼ਿਸ਼ਟ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੈਦ ਕਰਤਾਰ ਸਿੰਘ ਧੀਮਾਨ ਨੇ ਕੀਤੀ। ਇਸ ਮੌਕੇ ਮੁੱਖ ਮਹਿਮਾਨ ਧਰਮਿੰਦਰ ਵਸ਼ਿਸ਼ਟ ਨੇ ਕਿਹਾ ਕਿ ਅੱਜ ਮਨੁੱਖ ਕੁਦਰਤ ਤੋਂ ਦੂਰ ਹੁੰਦਾ ਜਾ ਰਿਹਾ ਹੈ ਤੇ ਇਸ ਦਾ ਮਾੜਾ ਪ੍ਰਭਾਵ ਸਿਹਤ ’ਤੇ ਪੈ ਰਿਹਾ ਹੈ। ਇਸ ਦੌਰਾਨ ਕੁਦਰਤੀ ਇਲਾਜ ਦੇ ਸਿਧਾਂਤਾ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਧੁੱਪ, ਵਰਤ ਰੱਖਣਾ ਤੇ ਖੁਰਾਕ ਥੈੈਰੇਪੀ ਕੁਦਰਤੀ ਇਲਾਜ ਦੇ ਆਧਾਰ ਹਨ। ਇਸ ਦੌਰਾਨ ਉਨ੍ਹਾਂ ਅਪੀਲ ਕੀਤੀ ਕਿ ਦੇਰ ਰਾਤ ਭੋਜਨ ਤੋਂ ਗੁਰੇਜ਼ ਕੀਤਾ ਜਾਵੇ।

Advertisement
Advertisement
Show comments