ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ
ਹਰਿਆਣਾ ਦੇ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਸੰਕਲਪ ਨਸ਼ੇ ਦੇ ਵਿਰੁੱਧ ਯੁੱਧ ਇਕ ਅੰਦੋਲਨ ਦਾ ਰੂਪ ਲੈ ਚੁੱਕਾ ਹੈ, ਜੋ ਸੂਬੇ ਦੇ ਪਿੰਡ-ਪਿੰਡ ਤੇ ਸ਼ਹਿਰਾਂ ਵਿਚ ਜੰਗੀ ਪੱਧਰ ’ਤੇ ਕੰਮ ਕਰ ਰਿਹਾ ਹੈ। ਇਸ ਕੜੀ ਵਿਚ ਨਮਕ ਲੋਟਾ ਅਭਿਆਨ ਇਕ ਮਜ਼ਬੂਤ ਸਾਧਨ ਬਣ ਕੇ ਸਾਹਮਣੇ ਆਇਆ ਹੈ।
ਜਾਣਕਾਰੀ ਦਿੰਦੇ ਹੋਏ ਏ ਐਸ ਆਈ ਅਸ਼ੋਕ ਕੁਮਾਰ ਵਰਮਾ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਏ ਐਸ ਆਈ ਅਸ਼ੋਕ ਵਰਮਾ ਜੋ ਸੂਬੇ ਵਿਚ ਨਸ਼ਿਆਂ ਦੇ ਖਿਲਾਫ ਸਾਈਕਲ ਰਾਹੀਂ ਜਾ ਕੇ ਨਸ਼ਿਆਂ ਖਿਲਾਫ ਪ੍ਰਚਾਰ ਕਰ ਰਹੇ ਹਨ। ਉਨਾਂ ਨੇ ਅੱਜ ਵਿਸ਼ੇਸ਼ ਤੌਰ ’ਤੇ ਹਾਟ ਸਪਾਟ ਗਾਂਧੀ ਨਗਰ ਕੁਰੂਕਸ਼ੇਤਰ ਵਿਚ ਦੋ ਥਾਵਾਂ ’ਤੇ ਸਥਾਨਕ ਲੋਕਾਂ ਨੂੰ ਇੱਕਠਾ ਕਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਜਿਕਰਯੋਗ ਹੈ ਕਿ ਇਹ ਜਗ੍ਹਾ ਨਸ਼ੇ ਕਾਰਨ ਕਾਫ਼ੀ ਬਦਨਾਮ ਹੈ, ਇਸ ਲਈ ਇਥੇ ਇਹ ਪ੍ਰੋਗਰਾਮ ਕਰ ਕੇ ਵਿਸ਼ੇਸ਼ ਤੌਰ ’ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਅਗਿਆਨਤਾ ਕਾਰਨ ਲੋਭ ਵਿਚ ਆ ਕੇ ਨਸ਼ਿਆਂ ਦਾ ਕਾਰੋਬਾਰ ਨਾ ਕਰਨ ਲੱਗੇ। ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਸੁਧਰ ਜਾਣ ਨਹੀਂ ਤਾਂ ਨਸ਼ਾ ਤਸਕਰੀ ਦੇ ਨਤੀਜੇ ਮਾੜੇ ਹੋਣਗੇ।