ਚਿੜੀਆਘਰ ਦਾ ਵਿਦਿਅਕ ਦੌਰਾ
ਗੀਤਾ ਵਿਦਿਆ ਮੰਦਰ ਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੇ ਛੱਤਬੀੜ ਚਿੜੀਆਘਰ ਦਾ ਦੌਰਾ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਸ਼ਾ ਗੋਇਲ ਨੇ ਵਿਦਿਆਰਥੀਆਂ ਨੂੰ ਟੂਰ ਲਈ ਰਵਾਨਾ ਕਰਦਿਆਂ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ...
Advertisement
ਗੀਤਾ ਵਿਦਿਆ ਮੰਦਰ ਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੇ ਛੱਤਬੀੜ ਚਿੜੀਆਘਰ ਦਾ ਦੌਰਾ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਸ਼ਾ ਗੋਇਲ ਨੇ ਵਿਦਿਆਰਥੀਆਂ ਨੂੰ ਟੂਰ ਲਈ ਰਵਾਨਾ ਕਰਦਿਆਂ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਲਈ ਕਾਫੀ ਲਾਹੇਵੰਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿਦਿਅਕ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਬਾਰੇ ਜਾਣਕਾਰੀ ਅਤੇ ਉਨ੍ਹਾਂ ਦੀ ਸੰਭਾਲ ਤੇ ਕੁਦਰਤ ਦੀ ਮਹੱਤਤਾ ਬਾਰੇ ਦੱਸਣਾ ਸੀ। ਇਸ ਦੌਰਾਨ ਅਧਿਆਪਕਾਂ ਨੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਟੂਰ ਵਿੱਚ ਵਿਦਿਆਰਥੀਆਂ ਨਾਲ ਅਧਿਆਪਕ ਪੂਜਾ ਗੁਪਤਾ, ਮਮਤਾ, ਅਦਿਤੀ ਸ਼ਰਮਾ, ਅੰਜਨਾ ਖੁਸ਼ਨੂਰ ਤੇ ਡਰਾਈਵਰ ਹਰਭੇਜ ਆਦਿ ਹਾਜ਼ਰ ਸਨ।
Advertisement
Advertisement
