ਸੜਕ ਹਾਦਸੇ ’ਚ ਜ਼ਖ਼ਮੀ ਬਿਰਧ ਮਹਿਲਾ ਦੀ ਇਲਾਜ ਦੌਰਾਨ ਮੌਤ
ਬਲਟਾਣਾ ਚੌਕ ’ਤੇ ਫਲਾਈਓਵਰ ਨੇੜੇ ਸੜਕ ਪਾਰ ਕਰ ਰਹੀ ਇਕ 67 ਸਾਲਾ ਬਜ਼ੁਰਗ ਔਰਤ ਨੂੰ 5 ਜੁਲਾਈ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਨੂੰ ਪਹਿਲਾਂ ਪੰਚਕੂਲਾ ਸਿਵਲ ਹਸਪਤਾਲ...
Advertisement
ਬਲਟਾਣਾ ਚੌਕ ’ਤੇ ਫਲਾਈਓਵਰ ਨੇੜੇ ਸੜਕ ਪਾਰ ਕਰ ਰਹੀ ਇਕ 67 ਸਾਲਾ ਬਜ਼ੁਰਗ ਔਰਤ ਨੂੰ 5 ਜੁਲਾਈ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਨੂੰ ਪਹਿਲਾਂ ਪੰਚਕੂਲਾ ਸਿਵਲ ਹਸਪਤਾਲ ਅਤੇ ਫਿਰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ। 30 ਜੁਲਾਈ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਮੁਲਜ਼ਮ ਕਾਰ ਚਾਲਕ ਮੁਹਾਲੀ ਨਿਵਾਸੀ ਕਾਰ ਚਾਲਕ ਅਮਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜੋ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ ਸੀ। ਪੁਲੀਸ ਅਨੁਸਾਰ ਮ੍ਰਿਤਕ ਦੀ ਪਛਾਣ ਕਮਲੇਸ਼ ਸ਼ਰਮਾ ਵਜੋਂ ਹੋਈ ਹੈ, ਜੋ ਕਿ ਸੈਕਟਰ-19 ਪੰਚਕੂਲਾ ਦੇ ਰਹਿਣ ਵਾਲੇ ਮਰਹੂਮ ਵਰਿੰਦਰ ਸ਼ਰਮਾ ਦੀ ਪਤਨੀ ਸੀ। ਪੁਲੀਸ ਨੇ ਮਹਿਲਾ ਦੇ ਪੁੱਤਰ ਨੀਰਜ ਪਰਾਸ਼ਰ ਦੀ ਸ਼ਿਕਾਇਤ ’ਤੇ ਮੁਲਜ਼ਮ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement