ਪ੍ਰਭੂ ਦਿਆਲ/ਜਗਤਾਰ ਸਮਾਲਸਰ
ਸਿਰਸਾ/ਏਲਨਾਬਾਦ, 10 ਅਕਤੂਬਰ
ਏਲਨਾਬਾਦ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਪਵਨ ਬੈਨੀਵਾਲ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪਾਰਟੀ ਵੱਲੋਂ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸੀਨੀਅਰ ਕਾਂਗਰਸੀ ਆਗੂ ਡਾ. ਸੁਭਾਸ਼ ਜੋਧਪੁਰੀਆ ਨੇ ਦੱਸਿਆ ਕਿ ਹਰਿਆਣਾ ਵਿੱਚ ਪਾਰਟੀ ਮਾਮਲਿਆਂ ਦੇ ਇੰਚਾਰਜ ਵਿਵੇਕ ਬਾਂਸਲ, ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ, ਹਰਿਆਣਾ ਕਾਂਗਰਸ ਵਿਧਾਇਕ ਦਲ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ, ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਤੇ ਵਿਧਾਇਕ ਕੁਲਦੀਪ ਬਿਸ਼ਨੋਈ ਤੇ ਕਈ ਹੋਰ ਮਕਬੂਲ ਚਿਹਰੇ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ।