ਪ੍ਰਭੂ ਦਿਆਲ
ਸਿਰਸਾ, 30 ਸਤੰਬਰ
ਜ਼ਿਲ੍ਹਾ ਚੋਣ ਅਧਿਕਾਰੀ ਕੰਮ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਕਿਹਾ ਹੈ ਕਿ ਏਲਨਾਬਾਦ ਜ਼ਿਮਨੀ ਚੋਣ ਦੌਰਾਨ ਕੋਵਿਡ ਨੇਮਾਂ ਦੀ ਪਾਲਣਾ ਜ਼ਰੂਰੀ ਹੋਵੇਗੀ। ਕੋਈ ਵੀ ਉਮੀਦਵਾਰ ਰੋਡ ਸ਼ੋਅ ਨਹੀਂ ਕਰ ਸਕੇਗਾ ਤੇ ਨਾ ਹੀ ਜਲਸੇ ਰੈਲੀਆਂ ਵਿੱਚ ਇਕ ਹਜ਼ਾਰ ਤੋਂ ਜ਼ਿਆਦਾ ਵਿਅਕਤੀ ਇਕੱਠੇ ਹੋ ਸਕਣਗੇ। ਉਹ ਅੱਜ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰ ਰਹੇ ਸਨ। ਚੋਣ ਅਧਿਕਾਰੀ ਨੇ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਚੋਣ ਦੌਰਾਨ ਕੋਵਿਡ 19 ਦੇ ਨੇਮਾਂ ਦੀ ਸਖ਼ਤਾਈ ਨਾਲ ਪਾਲਣਾ ਜ਼ਰੂਰੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ 8 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ ਤੇ 13 ਅਕਤੂਬਰ ਤੱਕ ਨਾਂ ਵਾਪਸ ਲਏ ਜਾ ਸਕਣਗੇ। 30 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 2 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਸਿਰਫ ਦੋ ਹੀ ਵਿਅਕਤੀ ਰਿਟਰਨਿੰਗ ਅਧਿਕਾਰੀ ਕੋਲ ਜਾ ਸਕਣਗੇ। ਕਾਂ