ਪੱਤਰ ਪ੍ਰੇਰਕ
ਏਲਨਾਬਾਦ, 8 ਜੂਨ
ਅਗਾਮੀ 19 ਜੂਨ ਨੂੰ ਹੋਣ ਵਾਲੀਆਂ ਨਗਰ ਪਾਲਿਕਾ ਚੋਣਾਂ ਦੌਰਾਨ ਅੱਜ 12 ਉਮੀਦਵਾਰਾਂ ਵੱਲੋਂ ਆਪਣੇ ਨਾਮ ਵਾਪਸ ਲੈਣ ਕਾਰਨ ਹੁਣ ਚੋਣ ਮੈਦਾਨ ਵਿੱਚ 6 ਉਮੀਦਵਾਰ ਚੇਅਰਮੈਨ ਦੇ ਅਹੁਦੇ ਲਈ ਅਤੇ 47 ਉਮੀਦਵਾਰ ਨਗਰ ਕੌਂਸਲਰਾਂ ਲਈ ਚੋਣ ਮੈਦਾਨ ਵਿੱਚ ਰਹਿ ਗਏ ਹਨ। ਅੱਜ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐੱਮ ਵੇਦ ਪ੍ਰਕਾਸ਼ ਬੈਨੀਵਾਲ ਵਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਵੰਡੇ ਗਏ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਵਾਰਡ ਨੰਬਰ 9, 12 ਅਤੇ 14 ਵਿੱਚ ਪਹਿਲਾ ਹੀ ਸਰਬਸੰਮਤੀ ਨਾਲ ਨਗਰ ਕੌਂਸਲਰ ਚੁਣੇ ਜਾ ਚੁੱਕੇ ਹਨ। ਉਮੀਦਵਾਰਾਂ ਵੱਲੋਂ ਵੋਟਰਾਂ ਨਾਲ ਘਰ-ਘਰ ਜਾ ਕੇ ਰਾਬਤਾ ਬਣਾਇਆ ਜਾ ਰਿਹਾ ਹੈ।