DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਠੋਸ ਕੂੜਾ ਪ੍ਰਬੰਧਨ ਨਿਯਮ ਲਾਗੂ ਕਰਨ ’ਤੇ ਜ਼ੋਰ

ਸਫ਼ਾਈ ਪ੍ਰਬੰਧਾਂ ਲਈ ਵਿਸ਼ੇਸ਼ ਸੈੱਲ ਬਣਾਇਆ ਜਾਵੇਗਾ: ਡੀ ਸੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੀ ਅਗਵਾਈ ਕਰਦੇ ਹੋਏ ਡੀ ਸੀ ਵਿਵੇਕ ਭਾਰਤੀ।
Advertisement

ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਜ਼ਿਲ੍ਹੇ ਵਿੱਚ ਠੋਸ ਕੂੜਾ ਪ੍ਰਬੰਧਨ ਨਿਯਮ-2026 ਦੀ ਪਾਲਣਾ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਕੰਮ ਕਰਨਾ ਹੋਵੇਗਾ। ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਿਯਮਿਤ ਜਾਂਚ ਅਤੇ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਕੂੜਾ ਪ੍ਰਬੰਧਨ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕਰਵਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਅੱਜ ਠੋਸ ਕੂੜਾ ਪ੍ਰਬੰਧਨ ਨਿਯਮ-2026 ਲਾਗੂ ਕਰਨ ਸਬੰਧੀ ਸਮੀਖਿਆ ਮੀਟਿੰਗ ਕਰ ਰਹੇ ਸਨ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਵਾਤਾਵਰਨ ਹੀ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਇਸ ਲਈ ਹਰ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਲਾਜ਼ਮੀ ਹੈ। ਡੀ ਸੀ ਡਾ. ਵਿਵੇਕ ਭਾਰਤੀ ਨੇ ਐੱਮ ਏ ਸ਼ਾਖਾ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਨਿਗਰਾਨੀ ਲਈ ਇੱਕ ਵਿਸ਼ੇਸ਼ ਸੌਲਿਡ ਵੇਸਟ ਮੈਨੇਜਮੈਂਟ ਸੈੱਲ ਬਣਾਇਆ ਜਾਵੇ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹਰ ਐੱਸ ਡੀ ਐੱਮ ਦੀ ਅਗਵਾਈ ਹੇਠ ਫਲਾਇੰਗ ਸਕੁਐਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਸਿਰਫ਼ ਪ੍ਰਸ਼ਾਸਨ ਹੀ ਨਹੀਂ, ਸਗੋਂ ਆਮ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
Advertisement
×