DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Yamuna River ਨੂੰ ਪ੍ਰਦੂਸ਼ਣ ਮੁਕਤ ਕਰਨ ’ਤੇ ਜ਼ੋਰ

ਜ਼ਿਲ੍ਹਾ ਵਿਕਾਸ ਕਮੇਟੀ ਦੀ ਮੀਟਿੰਗ; ਜਿੰਦਲ ਵੱਲੋਂ ਵਿਕਾਸ ਪ੍ਰਾਜੈਕਟ ਮੁਕੰਮਲ ਕਰਨ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੀ ਪ੍ਰਧਾਨ ਕਰਦੇ ਹੋਏ ਸੰਸਦ ਮੈਂਬਰ ਨਵੀਨ ਜਿੰਦਲ।
Advertisement

ਜ਼ਿਲ੍ਹਾ ਸਕੱਤਰੇਤ ਵਿੱਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦਿਸ਼ਾ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਲੋਕ ਸਭਾ ਹਲਕਾ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਅਤੇ ਕਮੇਟੀ ਦੇ ਚੇਅਰਮੈਨ ਨਵੀਨ ਜਿੰਦਲ ਨੇ ਕੀਤੀ, ਜਦਕਿ ਅੰਬਾਲਾ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਅਤੇ ਕਮੇਟੀ ਦੇ ਉਪ-ਚੇਅਰਮੈਨ ਵਰੁਣ ਚੌਧਰੀ ਵੀ ਇਸ ਮੌਕੇ ਹਾਜ਼ਰ ਸਨ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਅਤੇ ਜਨਤਕ ਭਲਾਈ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਸੰਸਦ ਮੈਂਬਰ ਨਵੀਨ ਜਿੰਦਲ ਨੇ ਅਧਿਕਾਰੀਆਂ ਨੂੰ ਇੱਕ-ਦੂਜੇ ’ਤੇ ਜ਼ਿੰਮੇਵਾਰੀ ਪਾਉਣ ਦੀ ਬਜਾਏ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਯਮੁਨਾ ਨਦੀ ਵਿੱਚ ਪ੍ਰਦੂਸ਼ਣ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਅਤੇ ਨਦੀ ਦੀ ਸੰਭਾਲ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਸੰਸਦ ਮੈਂਬਰ ਨਵੀਨ ਜਿੰਦਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ। ਸੰਸਦ ਮੈਂਬਰ ਨਵੀਨ ਜਿੰਦਲ ਅਤੇ ਵਰੁਣ ਚੌਧਰੀ ਨੇ ਅਵਾਰਾ ਕੁੱਤਿਆਂ ਨੂੰ ਫੜਨ ਦੇ ਜ਼ਿੰਮੇਵਾਰ ਵਿਅਕਤੀ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਕਿਹਾ ਕਿ ਬਾਂਦਰਾਂ ਅਤੇ ਕੁੱਤਿਆਂ ਨੂੰ ਫੜਨ ਸਮੇਂ ਜਾਨਵਰਾਂ ਪ੍ਰਤੀ ਸੰਵੇਦਨਸ਼ੀਲਤਾ ਨਾਲ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਲਈ ਡਿਪਟੀ ਕਮਿਸ਼ਨਰ ਪ੍ਰੀਤੀ, ਨਗਰ ਨਿਗਮ ਕਮਿਸ਼ਨਰ ਮਹਾਵੀਰ ਪ੍ਰਸਾਦ ਅਤੇ ਸਮੁੱਚੀ ਪ੍ਰਸ਼ਾਸਨਿਕ ਟੀਮ ਦੀ ਸ਼ਲਾਘਾ ਕੀਤੀ। ਯਮੁਨਾਨਗਰ ਨੂੰ ਟੀਬੀ-ਮੁਕਤ ਬਣਾਉਣ ਦੇ ਉਦੇਸ਼ ਨਾਲ ਸੰਸਦ ਮੈਂਬਰ ਨਵੀਨ ਜਿੰਦਲ ਨੇ ‘ਨਿਕਸ਼ੈ ਮਿੱਤਰ’ ਪਹਿਲਕਦਮੀ ਤਹਿਤ ਰਾਦੌਰ ਵਿਧਾਨ ਸਭਾ ਹਲਕੇ ਦੇ 110 ਟੀ ਬੀ ਮਰੀਜ਼ਾਂ ਨੂੰ ਗੋਦ ਲਿਆ। ਅੰਬਾਲਾ ਦੇ ਸੰਸਦ ਮੈਂਬਰ ਵਰੁਣ ਚੌਧਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਦਿਸ਼ਾ ਕਮੇਟੀ ਦੀ ਮੀਟਿੰਗ ਦਾ ਮੁੱਖ ਉਦੇਸ਼ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੇ ਅਮਲ ਦੀ ਸਮੀਖਿਆ ਕਰਕੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ ਹੈ।

Advertisement
Advertisement
×