ਪੱਤਰ ਪ੍ਰੇਰਕ
ਯਮੁਨਾਨਗਰ, 27 ਅਕਤੂਬਰ
ਗੁਰੂ ਨਾਨਕ ਖਾਲਸਾ ਕਾਲਜ ਵਿੱਚ ਐਮ.ਏ. ਪੰਜਾਬੀ ਪਹਿਲੇ ਵਰ੍ਹੇ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਪੰਜਾਬੀ ਵਿਭਾਗ ਦੇ ਸੀਨੀਅਰ ਵਿਦਿਆਰਥੀਆਂ ਵਲੋਂ ਸਵਾਗਤ ਕਰਨ ਲਈ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰ ਪਾਲ ਸਿੰਘ ਨੇ ਕਾਲਜ ਦੇ ਪ੍ਰਿੰਸੀਪਲ (ਮੇਜਰ) ਡਾ. ਹਰਿੰਦਰ ਸਿੰਘ ਕੰਗ ਦਾ ਮੁੱਖ ਮਹਿਮਾਨ ਵਜੋਂ ਆਉਣ ’ਤੇ ਸਵਾਗਤ ਕੀਤਾ ਤੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਕਿਹਾ ਕਿ ਕਾਲਜ ਦੇ ਪੰਜਾਬੀ ਵਿਭਾਗ ਦਾ ਜਿਹੜਾ ਵੀ ਵਿਦਿਆਰਥੀ ਯੂਨੀਵਰਸਿਟੀ ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਸੋਨ ਤਗਮਾ ਜਿੱਤੇਗਾ ਉਸ ਨੂੰ ਵਿਭਾਗ ਵੱਲੋਂ 21 ਹਜ਼ਾਰ ਰੁਪਏ ਨਕਦ ਦੇ ਕੇ ਸਨਮਾਨਿਤ ਕੀਤਾ ਜਾਵੇਗਾ।