ਪੱਤਰ ਪ੍ਰੇਰਕ
ਰਤੀਆ, 28 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਵਿਚ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਖੇਤੀਬਾੜੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਰਕਾਰ ਵਲੋਂ ਦਿੱਤੀ ਜਾ ਰਹੀ ਪ੍ਰੋਤਸਾਹਨ ਰਾਸ਼ੀ ਸਮੇਤ ਦੂਸਰੀਆਂ ਕਲਿਆਣਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਰਤੀਆ ਵਿਚ ਖੇਤੀਬਾੜੀ ਵਿਭਾਗ ਦੇ ਜੇ.ਈ ਜਸਵਿੰਦਰ ਚੌਹਾਨ ਨੇ ਖੇਤੀਬਾੜੀ ਸੰਦਾਂ ’ਤੇ ਮਿਲਣ ਵਾਲੀ ਸਬਸਿਡੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਤੇ ਮਿਲਣ ਵਾਲੀ ਪ੍ਰੋਤਸਾਹਨ ਰਾਸ਼ੀ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਫਸਲ ਰਹਿੰਦ ਖੂੰਹਦ ਪ੍ਰਬੰਧਨ ’ਤੇ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਫਸਲ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾਉਣ ਦੇ ਨਾਲ ਨਾਲ ਉਸ ਦੀਆਂ ਗੰਢਾਂ ਬਣਾਉਣ ’ਤੇ ਵੀ ਕਿਸਾਨ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਏਕੜ ਉਤਸ਼ਾਹੂ ਰਾਸ਼ੀ ਦਿੱਤੀ ਜਾ ਰਹੀ ਹੈ।