ਲੇਖ ਮੁਕਾਬਲੇ ਕਰਵਾਏ
ਹਰਿਆਣਾ ਰਾਜ ਵਿਗਿਆਨ, ਨਵੀਨਤਾ ਤੇ ਤਕਨਾਲੋਜੀ ਪਰਿਸ਼ਦ ਪੰਚਕੂਲਾ ਤੇ ਸਿੱਖਿਆ ਵਿਭਾਗ ਦੇ ਸਾਂਝੇ ਪ੍ਰਬੰਧ ਹੇਠ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਕੁਰੂਕਸ਼ੇਤਰ ਵਿੱਚ ਜ਼ਿਲ੍ਹਾ ਪੱਧਰੀ ਵਿਗਿਆਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਜ਼ਿਲ੍ਹਾ ਸਿੱਖਿਆ ਅਧਿਕਾਰੀ ਵਿਨੋਦ ਕੌਸ਼ਿਕ ਬਤੌਰ ਮੁੱਖ ਮਹਿਮਾਨ ਸ਼ਾਮਲ...
Advertisement
ਹਰਿਆਣਾ ਰਾਜ ਵਿਗਿਆਨ, ਨਵੀਨਤਾ ਤੇ ਤਕਨਾਲੋਜੀ ਪਰਿਸ਼ਦ ਪੰਚਕੂਲਾ ਤੇ ਸਿੱਖਿਆ ਵਿਭਾਗ ਦੇ ਸਾਂਝੇ ਪ੍ਰਬੰਧ ਹੇਠ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਕੁਰੂਕਸ਼ੇਤਰ ਵਿੱਚ ਜ਼ਿਲ੍ਹਾ ਪੱਧਰੀ ਵਿਗਿਆਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਜ਼ਿਲ੍ਹਾ ਸਿੱਖਿਆ ਅਧਿਕਾਰੀ ਵਿਨੋਦ ਕੌਸ਼ਿਕ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਨੌਂਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਨੇ ਮੁਕਾਬਲੇ ਵਿਚ ਹਿੱਸਾ ਲਿਆ। ਵਿਨੋਦ ਕੌਸ਼ਿਕ ਨੇ ਮੁਕਾਬਲੇ ਦਾ ਉਦਘਾਟਨ ਕੀਤਾ। ਜ਼ਿਲ੍ਹਾ ਵਿਗਿਆਨ ਮਾਹਿਰ ਡਾ. ਤਰਸੇਮ ਕੌਸ਼ਿਕ ਨੇ ਦੱਸਿਆ ਕਿ ਇਸ ’ਚ 150 ਵਿਦਿਆਰਥੀਆਂ ਨੇ ਹਿੱਸਾ ਲਿਆ। ਸਾਰੇ ਲੇਖਾਂ ਦਾ ਮੁਲਾਂਕਣ ਕਰਨ ਮਗਰੋਂ ਦਸ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਚੁਣਿਆ ਜਾਵੇਗਾ, ਜੋ ਸੂਬਾ ਪੱਧਰੀ ਮੁਕਾਬਲੇ ਵਿਚ ਹਿੱਸਾ ਲੈਣਗੇ। ਸੂਬਾ ਪੱਧਰ ਤੇ ਜੇਤੂਆਂ ਨੂੰ ਪਹਿਲੇ ਸਥਾਨ ਤੇ ਰਹਿਣ ਵਾਲੇ ਨੂੰ 10 ਹਜ਼ਾਰ, ਦੂਜਾ ਇਨਾਮ 8 ਹਜ਼ਾਰ ਤੇ ਤੀਜਾ ਇਨਾਮ ਛੇ ਹਜ਼ਾਰ ਰੁਪਏ ਦਿੱਤਾ ਜਾਵੇਗਾ।
Advertisement
Advertisement
