DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਸ਼ਵ ਪੁਸਤਕ ਦਿਵਸ ਮੌਕੇ ਲੇਖ ਮੁਕਾਬਲਾ

ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ

  • fb
  • twitter
  • whatsapp
  • whatsapp
Advertisement

ਇੱਥੇ ਸ਼ਹੀਦ ਦਵਿੰਦਰ ਸਿੰਘ ਸਰਕਾਰੀ ਮਹਿਲਾ ਕਾਲਜ ਵਿੱਚ ਵਿਸ਼ਵ ਪੁਸਤਕ ਦਿਵਸ ਮੌਕੇ ਪੰਜਾਬੀ ਸਾਹਿਤ ਸਭਾ ਅਤੇ ਨਿਰਾਲਾ ਹਿੰਦੀ ਸਾਹਿਤ ਪਰਿਸ਼ਦ ਦੇ ਸਾਂਝੇ ਯਤਨਾਂ ਤਹਿਤ ਨਿਬੰਧ ਲੇਖਨ ਮੁਕਾਬਲੇ ਕਰਵਾਏ ਗਏ| ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਵਿੱਚ ਪੜ੍ਹਨ-ਲਿਖਣ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਪੁਸਤਕਾਂ ਦੇ ਮਹੱਤਵ ਬਾਰੇ ਜਾਗਰੂਕਤਾ ਵਧਾਉਣਾ ਸੀ| ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਕਾਰਜਕਾਰੀ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੁਸਤਕਾਂ ਮਨੁੱਖ ਦੀਆਂ ਸੱਚੀਆਂ ਮਿੱਤਰ ਹੁੰਦੀਆਂ ਹਨ| ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਪੁਸਤਕਾਂ ਰਾਹੀਂ ਗਿਆਨ, ਸੰਸਕਾਰ ਅਤੇ ਚਰਿੱਤਰ ਦਾ ਸਮੂਹਿਕ ਵਿਕਾਸ ਸੰਭਵ ਹੈ| ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਵੀ ਪੁਸਤਕਾਂ ਦਾ ਮਹੱਤਵ ਘੱਟ ਨਹੀਂ ਹੋਇਆ, ਸਗੋਂ ਇਹ ਸਾਨੂੰ ਸਹੀ ਦਿਸ਼ਾ ਅਤੇ ਗਹਿਰਾਈ ਨਾਲ ਸੋਚਣ ਦੀ ਸਮਰੱਥਾ ਪ੍ਰਦਾਨ ਕਰਦੀਆਂ ਹਨ| ਕਾਲਜ ਦੇ ਜਨ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ| ਨਿਬੰਧ ਲੇਖਨ ਮੁਕਾਬਲੇ ਦਾ ਵਿਸ਼ਾ ਸਮਕਾਲੀ ਮੁੱਦੇ ’ਤੇ ਰੱਖਿਆ ਗਿਆ| ਮੁਕਾਬਲੇ ਦੇ ਨਤੀਜਿਆਂ ਅਨੁਸਾਰ ਐਮਏ ਹਿੰਦੀ ਅੰਤਿਮ ਵਰ੍ਹੇ ਦੀ ਵਿਦਿਆਰਥਣ ਛਾਂਟੋ ਰਾਣੀ ਨੇ ਪਹਿਲਾ ਸਥਾਨ ਹਾਸਲ ਕੀਤਾ| ਬੀਏ ਦੂਜੇ ਸਾਲ ਦੀ ਅਰਸ਼ਦੀਪ ਕੌਰ ਦੂਜੇ ਸਥਾਨ ’ਤੇ ਰਹੀ, ਜਦਕਿ ਬੀਕਾਮ ਪਹਿਲੇ ਸਾਲ ਦੀ ਮੋਨਿਕਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ|

Advertisement
Advertisement
×