DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

EV Charging Stations: ਦਿੱਲੀ ਦੀ ਮੁੱਖ ਮੰਤਰੀ Rekha Gupta ਵੱਲੋਂ Burari ਅਤੇ Anand Vihar ਵਿੱਚ EV Charging Facilities ਦੀ ਸ਼ੁਰੂਆਤ

ਬੁਰਾਡ਼ੀ ਤੇ ਆਨੰਦ ਵਿਹਾਰ ਵਿੱਚ ਵੀ ਸਹੂਲਤ ਸ਼ੁਰੂ ਹੋਈ; ਛੱਠ ਪੂਜਾ ਤੋਂ ਪਹਿਲਾਂ ਬਿਹਾਰ ਲਈ ਬੱਸਾਂ ਸ਼ੁਰੂ ਕਰਨ ਦਾ ਅੈਲਾਨ

  • fb
  • twitter
  • whatsapp
  • whatsapp
featured-img featured-img
ਈ ਵੀ ਚਾਰਜਿੰਗ ਸਟੇਸ਼ਨ ਦਾ ਉਦਘਾਟਨ ਕਰਨ ਲਈ ਪੁੱਜੇ ਮੁੱਖ ਮੰਤਰੀ ਰੇਖਾ ਗੁਪਤਾ। -ਫੋਟੋ: ਪੀਟੀਆਈ
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਬੁਰਾੜੀ ਅਤੇ ਆਨੰਦ ਵਿਹਾਰ ਸਥਿਤ ਆਟੋਮੇਟਿਡ ਟੈਸਟਿੰਗ ਸਟੇਸ਼ਨ (ਏ ਟੀ ਐੱਸ) ਹੱਬ ਵਿੱਚ ਇਲੈਕਟ੍ਰਿਕ ਵਾਹਨ (ਈ ਵੀ) ਚਾਰਜਿੰਗ ਸਹੂਲਤਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਤਿੰਨ ਆਟੋਮੇਟਿਡ ਟੈਸਟਿੰਗ ਸਟੇਸ਼ਨ ਰਲ ਕੇ ਹਰ ਸਾਲ ਕਰੀਬ ਢਾਈ ਲੱਖ ਵਪਾਰਕ ਵਾਹਨਾਂ ਦੀ ਫਿਟਨੈੱਸ ਜਾਂਚ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਬੁਰਾੜੀ ਵਿੱਚ ਦਿੱਲੀ ਦਾ ਤੀਜਾ ਵੱਡਾ ਟੈਸਟਿੰਗ ਸਟੇਸ਼ਨ ਖੁੱਲ੍ਹਣਾ ਵਪਾਰਕ ਵਾਹਨਾਂ ਦੀ ਜਾਂਚ ਨੂੰ ਸੁਖਾਲਾ ਬਣਾਉਣ ਅਤੇ ਪ੍ਰਦੂਸ਼ਣ ਨੂੰ ਨੱਥ ਪਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਡੇਢ ਸਾਲ ਦੇ ਥੋੜ੍ਹੇ ਸਮੇਂ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ ਗਈ ਹੈ। ਇਕੱਲੇ ਬੁਰਾੜੀ ਸਟੇਸ਼ਨ ਉੱਤੇ ਹੀ ਸਾਲਾਨਾ ਕਰੀਬ ਇੱਕ ਲੱਖ ਵਾਹਨਾਂ ਦੀ ਜਾਂਚ ਹੋਵੇਗੀ। ਇਸੇ ਦੌਰਾਨ ਦਿੱਲੀ ਦੇ ਸਿਹਤ ਮੰਤਰੀ ਪੰਕਜ ਕੁਮਾਰ ਸਿੰਘ ਨੇ ਦੱਸਿਆ ਕਿ ਇਸ ਵੇਲੇ ਤਹਿਖੰਡ, ਨੰਦ ਨਗਰੀ ਅਤੇ ਬੁਰਾੜੀ ਵਿੱਚ ਤਿੰਨ ਸਟੇਸ਼ਨ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਬੁਰਾੜੀ ਵਾਲਾ ਕੇਂਦਰ ਭਾਰਤ ਦੇ ਸਭ ਤੋਂ ਵੱਡੇ ਅਤੇ ਵਧੀਆ ਸਟੇਸ਼ਨਾਂ ਵਿੱਚੋਂ ਇੱਕ ਹੈ ਜਦਕਿ ਚੌਥਾ ਸਟੇਸ਼ਨ ਝੁਲਝੁਲੀ ਵਿੱਚ ਡੇਢ ਮਹੀਨੇ ਦੇ ਅੰਦਰ ਖੁੱਲ੍ਹ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਛਠ ਤਿਉਹਾਰ ਤੋਂ ਪਹਿਲਾਂ ਦਿੱਲੀ ਤੋਂ ਬਿਹਾਰ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਇਸ ਲਈ ਇੱਕ ਸਮਝੌਤੇ ਉੱਤੇ ਦਸਤਖ਼ਤ ਕੀਤੇ ਜਾ ਰਹੇ ਹਨ ਅਤੇ ਸ਼ੁਰੂਆਤ ਵਿੱਚ ਚਾਰ ਬੱਸਾਂ ਚਲਾਈਆਂ ਜਾਣਗੀਆਂ ਜਿਨ੍ਹਾਂ ਦੀ ਗਿਣਤੀ ਮੰਗ ਅਨੁਸਾਰ ਵਧਾਈ ਜਾਵੇਗੀ।

Advertisement

ਸਮਾਗਮ ਵਿੱਚ ਪੁੱਜੇ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਬੁਰਾੜੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ 120 ਕਰੋੜ ਰੁਪਏ ਦੀ ਲਾਗਤ ਨਾਲ 100 ਫੁੱਟ ਚੌੜੀ ਸੜਕ ਬਣਾਈ ਜਾ ਰਹੀ ਹੈ, ਜਿਸ ਤੋਂ ਬਾਅਦ ਗਲੀਆਂ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਵਿੱਚ ਅੰਤਰਰਾਜੀ ਬੱਸ ਅੱਡੇ (ਆਈ ਐੱਸ ਬੀ ਟੀ) ਨੂੰ ਤਬਦੀਲ ਕਰਨ ਅਤੇ ਉਸ ਦਾ ਵਿਸਥਾਰ ਕਰਨ ਦੀ ਯੋਜਨਾ ਉੱਤੇ ਕੰਮ ਚੱਲ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋ ਸਕੇ।

Advertisement

ਮੁੱਖ ਮੰਤਰੀ ਨੇ ਛੱਠ ਪੂਜਾ ਦੇ ਪ੍ਰਬੰਧਾਂ ਲਈ ਕਮੇਟੀਆਂ ਬਣਾਈ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਦੱਸਿਆ ਕਿ ਆਉਣ ਵਾਲੇ ਤਿਉਹਾਰਾਂ ਰਾਮਲੀਲਾ, ਦੁਰਗਾ ਪੂਜਾ ਅਤੇ ਛੱਠ ਪੂਜਾ ਦੇ ਪੁਖ਼ਤਾ ਪ੍ਰਬੰਧਾਂ ਲਈ ਦੋ ਮੰਤਰੀਆਂ ਦੀ ਅਗਵਾਈ ਹੇਠ ਤਿੰਨ ਵਿਸ਼ੇਸ਼ ਕਮੇਟੀਆਂ ਬਣਾਈਆਂ ਗਈਆਂ ਹਨ। ਸੱਭਿਆਚਾਰ ਮੰਤਰੀ ਕਪਿਲ ਮਿਸ਼ਰਾ ਛੱਠ ਅਤੇ ਦੁਰਗਾ ਪੂਜਾ ਕਮੇਟੀਆਂ ਦੀ ਅਗਵਾਈ ਕਰਨਗੇ ਜਦਕਿ ਸਮਾਜ ਭਲਾਈ ਮੰਤਰੀ ਰਵਿੰਦਰ ਇੰਦਰਰਾਜ ਸਿੰਘ ਰਾਮਲੀਲਾ ਦੇ ਪ੍ਰਬੰਧਾਂ ਵਾਲੀ ਕਮੇਟੀ ਦੇ ਮੁਖੀ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਪਹਿਲ ਹੈ ਕਿ ਲੋਕ ਇਹ ਤਿਉਹਾਰ ਬਿਨਾਂ ਕਿਸੇ ਦਿੱਕਤ ਤੋਂ ਪੂਰੀ ਸ਼ਰਧਾ ਅਤੇ ਸੁਰੱਖਿਆ ਨਾਲ ਮਨਾ ਸਕਣ। ਇਨ੍ਹਾਂ ਕਮੇਟੀਆਂ ਦੀ ਮੁੱਖ ਜ਼ਿੰਮੇਵਾਰੀ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਰਾਹੀਂ ‘ਸਿੰਗਲ-ਵਿੰਡੋ ਸਿਸਟਮ’ ਤਹਿਤ ਮਨਜ਼ੂਰੀਆਂ (ਐੱਨ ਓ ਸੀ) ਦਿਵਾਉਣਾ ਹੋਵੇਗੀ। ਇਸ ਤੋਂ ਇਲਾਵਾ ਸਮਾਗਮਾਂ ਵਾਲੀਆਂ ਥਾਵਾਂ ਉੱਤੇ ਪੀਣ ਵਾਲੇ ਪਾਣੀ, ਮੈਡੀਕਲ ਸਹਾਇਤਾ, ਐਂਬੂਲੈਂਸ, ਮੋਬਾਈਲ ਪਖਾਨੇ, ਫਾਇਰ ਬ੍ਰਿਗੇਡ, ਸੁਰੱਖਿਆ, ਟਰੈਫਿਕ ਪ੍ਰਬੰਧ ਅਤੇ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਕਮੇਟੀਆਂ ਵਿੱਚ ਹੋਰ ਵਿਭਾਗਾਂ ਨਾਲ ਤਾਲਮੇਲ ਲਈ ਮਾਲ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਕੀਤੇ ਜਾਣਗੇ।

Advertisement
×