ਸੰਤ ਈਸ਼ਰ ਸਿੰਘ ਦੀ ਯਾਦ ’ਚ ਸਮਾਗਮ
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 19 ਸਤੰਬਰ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਨਾਮਲੇਵਾ ਚੈਰੀਟੇਬਲ ਟਰੱਸਟ ਰਾਜਪੁਰਾ ਅਤੇ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ...
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 19 ਸਤੰਬਰ
ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਨਾਮਲੇਵਾ ਚੈਰੀਟੇਬਲ ਟਰੱਸਟ ਰਾਜਪੁਰਾ ਅਤੇ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਨੀਲਪੁਰ ਵਿੱਚ ਕਰਵਾਇਆ ਗਿਆ। ਇਸ ਮੌਕੇ ਤਿੰਨੋਂ ਦਿਨ ਜਥੇਦਾਰ ਬਾਬਾ ਕਸ਼ਮੀਰ ਸਿੰਘ ਅਲਹੋਰਾ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਦੂਰੋਂ-ਨੇੜਿਓਂ ਆ ਕੇ ਸੰਗਤਾਂ ਨੇ ਹਾਜ਼ਰੀ ਭਰੀ। ਟਰੱਸਟ ਦੇ ਚੇਅਰਮੈਨ ਮਾਸਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਸਮਾਗਮ ਪਿਛਲੇ ਦਸ ਸਾਲਾਂ ਤੋਂ ਲਗਾਤਾਰ ਸੰਗਤਾਂ ਦੇ ਭਲੇ ਲਈ ਕਰਵਾਇਆ ਜਾਂਦਾ ਹੈ। ਤਿੰਨੋਂ ਦਿਨ ਗੁਰੂ ਕੇ ਅਤੁੱਟ ਲੰਗਰ ਵਰਤਦੇ ਹਨ। ਸਮਾਗਮ ਦੇ ਆਖ਼ਰੀ ਦਿਨ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਗਿਆ ਜਿਸ ਦੌਰਾਨ 35 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ। ਇਸ ਮੌਕੇ ਭਰਪੂਰ ਸਿੰਘ ਨੇ ਸਟੇਜ ਦੀ ਸੇਵਾ ਨਿਭਾਈ। ਟਰੱਸਟ ਦੇ ਅਹੁਦੇਦਾਰਾਂ ਨੇ ਅਹੁਦੇਦਾਰ ਪਾਲ ਸਿੰਘ, ਗੁਰਬਚਨ ਸਿੰਘ ਵਿਰਕ, ਮਨਜੀਤ ਸਿੰਘ ਵਿਰਕ, ਗੌਰਵ ਥੰਮ੍ਹਣ, ਕੁਲਵੰਤ ਸਿੰਘ ਅਤੇ ਜਸਪਾਲ ਸਿੰਘ ਨੇ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਅਲਹੋਰਾ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਦਾ ਸਿਰੋਪੇ ਦੇ ਕੇ ਸਨਮਾਨ ਕੀਤਾ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਸੰਗਰੂਰ: ਅਫ਼ਸਰ ਕਲੋਨੀ ਸੰਗਰੂਰ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਥਾਨਕ ਜ਼ੋਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਮੌਕੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਸੁਰਿੰਦਰਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ, ਪ੍ਰੋ. ਨਰਿੰਦਰ ਸਿੰਘ ਐਡੀਸ਼ਨਲ ਜ਼ੋਨਲ ਸਕੱਤਰ (ਅਕਾਦਮਿਕ), ਗੁਰਨਾਮ ਸਿੰਘ ਪ੍ਰਧਾਨ ਸੰਗਰੂਰ ਯੂਨਿਟ ਦੀ ਦੇਖ-ਰੇਖ ਹੇਠ ਅਤੇ ਕਲੋਨੀ ਵਾਸੀ ਡਾ. ਬੂਟਾ ਸਿੰਘ ਤੇ ਗੁਰਪ੍ਰੀਤ ਸਿੰਘ ਦੇ ਪ੍ਰਬੰਧ ਅਧੀਨ ਹੋਏ ਸਮਾਗਮ ਦੀ ਆਰੰਭਤਾ ਜਸਵੀਰ ਸਿੰਘ ਖਾਲਸਾ ਦੀ ਅਗਵਾਈ ਹੇਠ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਭਾਈ ਨਿਹਾਲ ਸਿੰਘ ਮੰਗਵਾਲ ਨੇ ਗੁਰਬਾਣੀ ਵਿਆਕਰਣ ਦੀ ਰੋਸ਼ਨੀ ਵਿੱਚ ਗੁਰਬਾਣੀ ਦੇ ਸ਼ੁੱਧ ਉਚਾਰਨ ਸਬੰਧੀ ਵਿਚਾਰਾਂ ਦੀ ਸਾਂਝ ਪਾਈ। ਭਾਈ ਸੁਰਿੰਦਰਪਾਲ ਸਿੰਘ ਸਿਦਕੀ ਅਤੇ ਅਰਵਿੰਦ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਤੇ ਵਿਆਖਿਆ ਕੀਤੀ। ਸਮਾਗਮ ਲਈ ਗੁਲਜ਼ਾਰ ਸਿੰਘ, ਸੁਰਿੰਦਰ ਸਿੰਘ, ਹਰਵਿੰਦਰ ਕੌਰ, ਅਮਨਦੀਪ ਕੌਰ, ਰੇਖਾ ਕਾਲੜਾ ਅਤੇ ਜਸਵੀਰ ਕੌਰ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ। ਸਮਾਗਮ ਦੌਰਾਨ ਪ੍ਰੋ. ਨਰਿੰਦਰ ਸਿੰਘ ਨੇ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ ਵਿੱਚ ਚੱਲ ਰਹੇ ਸੇਵਾ ਕਾਰਜਾਂ ਬਾਰੇ ਦੱਸਿਆ ਅਤੇ ਸਮਾਗਮ ਪ੍ਰਬੰਧਕਾਂ ਦਾ ਧੰਨਵਾਦ ਕੀਤਾ| ਅਖੀਰ ’ਚ ਸਮਾਗਮ ਦੇ ਪ੍ਰਬੰਧਕਾਂ ਨੂੰ ਸਟੱਡੀ ਸਰਕਲ ਵੱਲੋਂ ਗੁਰਮੇਲ ਸਿੰਘ ਵਿੱਤ ਸਕੱਤਰ, ਗੁਰਨਾਮ ਸਿੰਘ, ਲਾਭ ਸਿੰਘ ਅਤੇ ਜ਼ੋਨਲ ਸੇਵਾਦਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ| -ਪੱਤਰ ਪ੍ਰੇਰਕ

