ਪੋਸ਼ਣ ਮਾਹ ਦੀ ਸਮਾਪਤੀ ਮੌਕੇ ਸਮਾਗਮ
ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਆਂਗਣਵਾੜੀ ਤੇ ਕਰੈਚ ਸੈਂਟਰ ਸੈਕਟਰ 29 ਵਿੱਚ ਪੋਸ਼ਣ ਮਾਹ-2025 ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਦੇ ਸਮਾਜ ਭਲਾਈ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਸਕੱਤਰ ਅਨੁਰਾਧਾ ਐੱਸ....
Advertisement
ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਆਂਗਣਵਾੜੀ ਤੇ ਕਰੈਚ ਸੈਂਟਰ ਸੈਕਟਰ 29 ਵਿੱਚ ਪੋਸ਼ਣ ਮਾਹ-2025 ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਦੇ ਸਮਾਜ ਭਲਾਈ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਸਕੱਤਰ ਅਨੁਰਾਧਾ ਐੱਸ. ਚਗਤੀ ਅਤੇ ਡਾਇਰੈਕਟਰ ਡਾ. ਪਾਲਿਕਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਲੋਕਾਂ ਨੂੰ ਮਿਲਟਸ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਪਿਛਲੇ ਇਕ ਮਹੀਨੇ ਵਿੱਚ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾ ਕੇ ਬੱਚਿਆਂ ਦੀ ਭਲਾਈ ਲਈ ਲੋਕਾਂ ਨੂੰ ਜਾਗਰੂਕ ਕੀਤਾ ਹੈ।
Advertisement
Advertisement