DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP SC Morcha ਦੇ ਸੂਬਾ ਪ੍ਰਧਾਨ ਦੇ ਸਵਾਗਤ ਲਈ ਸਮਾਗਮ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸੂਬਾ ਪ੍ਰਧਾਨ ਅਰਚਨਾ ਗੁਪਤਾ ਨੇ ਸੌਂਪੀ ਨਵੀਂ ਜ਼ਿੰਮੇਵਾਰੀ

  • fb
  • twitter
  • whatsapp
  • whatsapp
featured-img featured-img
ਭਾਜਪਾ ਐੱਸ ਸੀ ਮੋਰਚਾ ਦੇ ਸੂਬਾ ਪ੍ਰਧਾਨ ਅਜੈ ਖੁੰਡੀਆ ਦਾ ਸ਼ਾਨਦਾਰ ਸਵਾਗਤ ਕਰਦੇ ਹਾਜ਼ਰੀਨ।
Advertisement

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਹਰਿਆਣਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਅਜੈ ਖੁੰਡੀਆ ਦੇ ਸਵਾਗਤ ਲਈ ਪੰਚਕੂਲਾ ਸਥਿਤ ਪੰਚਕਮਲ ਦਫ਼ਤਰ ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਅਜੈ ਖੁੰਡੀਆ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ। ਸਮਾਰੋਹ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਜਾਣਕਾਰੀ ਸੀ ਐੱਮ ਵਿੰਡੋ ਦੇ ਐਮੀਨੈਂਟ ਪਰਸਨ, ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰ ਅਤੇ ਧਾਨਕ ਸਮਾਜ ਉੱਥਾਨ ਸਭਾ ਹਰਿਆਣਾ ਦੇ ਸੂਬਾ ਪ੍ਰਧਾਨ ਸੁਨੀਲ ਇੰਦੌਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਅਜੈ ਖੁੰਡੀਆ ਨੂੰ ਅਨੁਸੂਚਿਤ ਜਾਤੀ ਮੋਰਚੇ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣਾ ਪਾਰਟੀ ਲਈ ਅਹਿਮ ਗੱਲ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਂ ਜ਼ਿੰਮੇਵਾਰੀ ਤਹਿਤ ਅਜੈ ਖੁੰਡੀਆ ਅਨੁਸੂਚਿਤ ਜਾਤੀ ਸਮਾਜ ਨੂੰ ਪਾਰਟੀ ਨਾਲ ਜੋੜਨ ਅਤੇ ਸਮਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਸੁਨੀਲ ਇੰਦੌਰਾ ਨੇ ਕਿਹਾ ਕਿ ਭਾਜਪਾ ਦੀ ਅੰਤੋਦਿਆ ਵਿਚਾਰਧਾਰਾ ਦਾ ਮੁੱਖ ਉਦੇਸ਼ ਸਮਾਜ ਦੇ ਆਖਰੀ ਕਤਾਰ ਵਿੱਚ ਬੈਠੇ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਅਤੇ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਾਲ 2014 ਤੋਂ ਬਾਅਦ ਭਾਜਪਾ ਨੂੰ ਕੇਂਦਰ ਅਤੇ ਹਰਿਆਣਾ ਵਿੱਚ ਸਰਕਾਰ ਬਣਾਉਣ ਲਈ ਲੋਕਾਂ ਦਾ ਸਮਰਥਨ ਮਿਲਿਆ ਹੈ ਤੇ ਪਾਰਟੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਾਲ ਲੈ ਕੇ ਅੱਗੇ ਵਧਣ ਦਾ ਦਾਅਵਾ ਕਰਦੀ ਹੈ। ਉਨ੍ਹਾਂ ਕਾਂਗਰਸ ਪਾਰਟੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਨੇ ਲੰਬੇ ਸਮੇਂ ਤੱਕ ਦੇਸ਼ ਵਿੱਚ ਰਾਜ ਕੀਤਾ, ਪਰ ਉਨ੍ਹਾਂ ਦੇ ਵਿਚਾਰ ਅਨੁਸਾਰ ਅਨੁਸੂਚਿਤ ਜਾਤੀ ਸਮਾਜ ਦੇ ਉੱਥਾਨ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਗਏ।

Advertisement
Advertisement
×