ਕੇਂਦਰ ਦੀਆਂ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ: ਸ਼ੈਲਜਾ
ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਨੇ ਆਪਣੇ ਲੋਕ ਸਭਾ ਹਲਕੇ ਦਾ ਦੌਰਾ ਕਰਦਿਆਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਕਾਂਗਰਸ ਵਿਧਾਇਕ ਪਰਮਵੀਰ ਸਿੰਘ ਸਮੇਤ ਕਾਂਗਰਸ ਦੇ...
ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਨੇ ਆਪਣੇ ਲੋਕ ਸਭਾ ਹਲਕੇ ਦਾ ਦੌਰਾ ਕਰਦਿਆਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਕਾਂਗਰਸ ਵਿਧਾਇਕ ਪਰਮਵੀਰ ਸਿੰਘ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਲੋਕ ਵਿਰੋਧੀ ਫ਼ੈਸਲਿਆਂ ਕਾਰਨ ਅੱਜ ਹਰ ਵਰਗ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ ਲਗਾਤਾਰ ਭੇਦਭਾਵ ਕੀਤਾ ਜਾ ਰਿਹਾ ਹੈ, ਕਿਸਾਨਾਂ ਅਤੇ ਵਪਾਰੀਆਂ ਨੂੰ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਆਮ ਆਦਮੀ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਨੇ ਐੱਲ ਪੀ ਜੀ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਕੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਲੋਕਾਂ ਨੂੰ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੇ ਬਾਹਰ ਲੰਮੀਆਂ ਕਤਾਰਾਂ ਵਿੱਚ ਖੜ੍ਹਾ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਬੇਨਕਾਬ ਕਰਦੀ ਹੈ। ਕੁਮਾਰੀ ਸ਼ੈੈਲਜਾ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਖਾਦ, ਬੀਜ ਅਤੇ ਨਕਦੀ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਵਪਾਰੀ ਬਾਜ਼ਾਰਾਂ ਵਿੱਚ ਮੰਦੀ ਅਤੇ ਆਰਥਿਕ ਅਸਥਿਰਤਾ ਨਾਲ ਜੂਝ ਰਹੇ ਹਨ, ਜਦਕਿ ਨੌਜਵਾਨ ਬੇਰੁਜ਼ਗਾਰੀ ਅਤੇ ਭਰਤੀ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ ਦੀ ਕਮੀ ਕਾਰਨ ਨਿਰਾਸ਼ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ, ਬੈਂਕਾਂ ਵਿੱਚ ਨਕਦੀ ਦੀ ਵਿਵਸਥਾ ਕੀਤੀ ਜਾਵੇ, ਮਹਿੰਗਾਈ ’ਤੇ ਕਾਬੂ ਪਾਇਆ ਜਾਵੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦਿੱਤਾ ਜਾਵੇ।

