ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਲਾਕ ਪੱਧਰੀ ਜੂਡੋ, ਸ਼ੂਟਿੰਗ ਤੇ ਬੈਡਮਿੰਟਨ ਮੁਕਾਬਲਿਆਂ ਵਿੱਚ ਤਗ਼ਮੇ ਜਿੱਤੇ ਹਨ। ਸਕੂਲ ਦੀ ਪ੍ਰਿੰਸੀਪਲ ਰਿੱਤੂ ਬੰਸਲ ਨੇ ਦੱਸਿਆ ਕਿ ਇਹ ਮੁਕਾਬਲੇ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਏ ਸਨ। ਬਲਾਕ ਪੱਧਰੀ ਜੂਡੋ ਮੁਕਾਬਲੇ ਵਿੱਚ ਸਕੂਲ ਦੇ ਖਿਡਾਰੀ ਹਰਸ਼ਦੀਪ ਨੇ 50 ਕਿਲੋ ਭਾਰ ਵਰਗ ’ਚ ਸੋਨ ਤਗ਼ਮਾ, ਯੁਵਰਾਜ ਨੇ 73 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਤੇ ਜਸ਼ਨ ਨੇ 90 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ, ਅਵਜੋਤ ਨੇ 90 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਦੇ ਖਿਡਾਰੀ ਨਮਨ ਪ੍ਰਤਾਪ ਨੇ ਸ਼ੂਟਿੰਗ ਵਿੱਚ ਸੋਨ ਤਗ਼ਮਾ ਫੁੰਡਿਆ।
ਇਸ ਤਰ੍ਹਾਂ ਸਕੂਲ ਦੀ ਵਾਲੀਵਾਲ ਟੀਮ ਨੇ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਏ ਵਾਲੀਵਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ। ਇਸੇ ਲੜੀ ਵਿਚ ਸਕੂਲ ਦੀ ਟੀਮ ਨੇ ਮਾਰਕੰਡਾ ਕਾਲਜ ਵਿੱਚ ਹੋਏ ਬੈਡਮਿੰਟਨ ਮੁਕਾਬਲੇ ’ਚ ਚਾਂਦੀ ਦਾ ਤਗ਼ਮਾ ਜਿੱਤਿਆ। ਸਕੂਲ ਦੀ ਪ੍ਰਬੰਧਕ ਕਮੇਟੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਿੰਸੀਪਲ ਰਿੱਤੂ ਬੰਸਲ ਨੇ ਖਿਡਾਰੀਆਂ ਦਾ ਮਾਰਗਦਰਸ਼ਨ ਕਰਨ ਵਾਲੇ ਕੋਚਾਂ ਤੇ ਸਕੂਲ ਦੇ ਅਧਿਆਪਕਾਂ ਤੇ ਹੋਰ ਸਟਾਫ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਅਜਿਹਾ ਪ੍ਰਦਰਸ਼ਨ ਨੂੰ ਦੁਹਰਾਉਣ ਲਈ ਪ੍ਰੇਰਿਆ।

