ਨਵੇਂ ਕਾਨੂੰਨਾਂ ਬਾਰੇ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ
ਕੁਰੂਕਸ਼ੇਤਰ ਦੇ ਕੇ ਡੀ ਬੀ ਮੇਲਾ ਗਰਾਊਂਡ ਵਿੱਚ ਤਿੰਨ ਨਵੇਂ ਕਾਨੂੰਨਾਂ ਬਾਰੇ ਪ੍ਰਦਰਸ਼ਨੀ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਆ ਰਹੇ ਹਨ। ਜਿੱਥੇ ਉਨ੍ਹਾਂ ਨੂੰ ਨਵੇਂ ਕਾਨੂੰਨਾਂ ਬਾਰੇ ਸਮਝਾਇਆ ਜਾ ਰਿਹਾ ਹੈ। ਪ੍ਰਦਰਸ਼ਨੀ ਵਿੱਚ ਪੁਲੀਸ ਕੰਟਰੋਲ ਰੂਮ ਨੂੰ ਪਹਿਲਾਂ ਕਿਸੇ ਕਤਲ ਬਾਰੇ ਜਾਣਕਾਰੀ ਮਿਲਦੀ ਹੈ, ਜਿਸ ’ਤੇ ਕੰਟਰੋਲ ਰੂਮ ਇਹ ਜਾਣਕਾਰੀ ਪੁਲੀਸ ਅਧਿਕਾਰੀਆਂ ਤੇ ਸਬੰਧਿਤ ਪੁਲੀਸ ਸਟੇਸ਼ਨ ਨੂੰ ਦਿੰਦਾ ਹੈ। ਜਿਸ ਤੋਂ ਬਾਅਦ ਪੁਲੀਸ ਟੀਮ ਅਪਰਾਧ ਸਥਾਨ ਸਿਹਤ ਵਿਭਾਗ ਐੱਫ ਐੱਸ ਐੱਲ ਟੀਮ, ਮੁੱਕਦਮਾ ਵਿਭਾਗ, ਜੇਲ੍ਹ ਵਿਭਾਗ ਤੇ ਅਦਾਲਤ ਵੱਲੋਂ ਕੀਤੀ ਗਈ ਹਰ ਪ੍ਰਕਿਰਿਆ ਨੂੰ ਦਿਖਾਇਆ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੀਤੇ ਤਿੰਨ ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇ ਡੀ ਬੀ ਮੈਦਾਨ ਵਿੱਚ ਤਿੰਨ ਨਵੇਂ ਕਾਨੂੰਨਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਸੀ। ਵੱਡੀ ਗਿਣਤੀ ਵਿੱਚ ਲੋਕ ਪ੍ਰਦਰਸ਼ਨੀ ਵਿੱਚ ਪਹੁੰਚ ਰਹੇ ਹਨ, ਜਿਸ ਕਰ ਕੇ ਇਸ ਦਾ ਸਮਾਂ ਵਧਾਇਆ ਗਿਆ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਪ੍ਰਦਰਸ਼ਨੀ ਦੇਖਣ ਲਈ ਹੋਰ ਜ਼ਿਲ੍ਹਿਆਂ ਤੋਂ ਵੀ ਹਜ਼ਾਰਾਂ ਨਾਗਰਿਕ ਪਹੁੰਚ ਰਹੇ ਹਨ। ਅੱਜ ਪੱਤਰਕਾਰਾਂ ਤੇ ਪੁਲੀਸ ਕਰਮਚਾਰੀਆਂ ਨੇ ਵੀ ਪ੍ਰਦਰਸ਼ਨੀ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ ਤੇ ਆਮ ਲੋਕ ਵੀ ਇਸ ਦਾ ਦੌਰਾ ਕਰ ਰਹੇ ਹਨ। ਇੰਸਪੈਕਟਰ ਪਰਮਬੀਰ ਸਿੰਘ ਪ੍ਰਦਰਸ਼ਨੀ ਵਿੱਚ ਆਏ, ਜਿਨ੍ਹਾਂ ਨੇ ਸਾਰੇ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਪ੍ਰਦਰਸ਼ਨੀ ਬਾਰੇ ਜਾਣਕਾਰੀ ਦਿੱਤੀ।