ਫਰਜੀ ਪੀਏ ਕਾਲ ਮਾਮਲਾ: ਵਿਧਾਇਕ ਵੱਲੋਂ ਪੁਲੀਸ ਨੂੰ ਸ਼ਿਕਾਇਤ
ਇਨੈਲੋ ਵਿਧਾਇਕ ਅਦਿੱਤਿਆ ਦੇਵੀਲਾਲ ਨੇ ਅੱਜ ਫਰਜ਼ੀ ਪੀਏ ਕਾਲ ਮਾਮਲੇ ਵਿੱਚ ਥਾਣਾ ਸਦਰ ਡੱਬਵਾਲੀ ਵਿੱਚ ਸ਼ਿਕਾਇਤ ਦਰਜ ਕਰਵਾਈ। ਵਿਧਾਇਕ ਦੋਸ਼ ਲਗਾਉਂਦੇ ਹਨ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਖੁਦ ਨੂੰ ਉਨਾਂ ਦਾ ਨਿੱਜੀ ਸਹਾਇਕ (ਪੀ.ਏ.) ਦੱਸ ਕੇ ਲੋਕਾਂ ਨੂੰ ਗੁੰਮਰਾਹ ਕੀਤਾ।...
Advertisement
ਇਨੈਲੋ ਵਿਧਾਇਕ ਅਦਿੱਤਿਆ ਦੇਵੀਲਾਲ ਨੇ ਅੱਜ ਫਰਜ਼ੀ ਪੀਏ ਕਾਲ ਮਾਮਲੇ ਵਿੱਚ ਥਾਣਾ ਸਦਰ ਡੱਬਵਾਲੀ ਵਿੱਚ ਸ਼ਿਕਾਇਤ ਦਰਜ ਕਰਵਾਈ। ਵਿਧਾਇਕ ਦੋਸ਼ ਲਗਾਉਂਦੇ ਹਨ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਖੁਦ ਨੂੰ ਉਨਾਂ ਦਾ ਨਿੱਜੀ ਸਹਾਇਕ (ਪੀ.ਏ.) ਦੱਸ ਕੇ ਲੋਕਾਂ ਨੂੰ ਗੁੰਮਰਾਹ ਕੀਤਾ। ਇਸ ਸਾਜਿਸ਼ ਨਾਲ ਉਨਾਂ ਦੀ ਸਮਾਜਿਕ ਅਤੇ ਰਾਜਨੀਤਿਕ ਸ਼ਾਖ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਅਦਿੱਤਿਆ ਦੇਵੀਲਾਲ ਨੇ ਆਪਣੀ ਸ਼ਿਕਾਇਤ ਵਿੱਚ ਸਪੱਸ਼ਟ ਕੀਤਾ ਕਿ ਇਹ ਵਿਅਕਤੀ ਉਨ੍ਹਾਂ ਦਾ ਪੀਏ ਨਹੀਂ ਹੈ। ਵਿਧਾਇਕ ਨੇ ਖਦਸ਼ਾ ਜਾਹਰ ਕੀਤਾ ਕਿ ਅਜਿਹੀਆਂ ਹੋਰ ਸਾਜਿਸ਼ਾਂ ਵੀ ਹੋ ਸਕਦੀਆਂ ਹਨ। ਥਾਣਾ ਮੁਖੀ ਨੂੰ ਦਿੱਤੀ ਸ਼ਿਕਾਇਤ ਵਿੱਚ ਮੁਲਜ਼ਮਾਂ ਦੀ ਪਛਾਣ ਕਰਕੇ ਐੱਫਆਈਆਰ ਦਰਜ ਕਰਨ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਥਾਣਾ ਸਦਰ ਦੇ ਮੁਖੀ ਸ਼ਲਿੰਦਰ ਕੁਮਾਰ ਨੇ ਕਿਹਾ ਕਿ ਏਡੀਏ ਦੀ ਰਾਇ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
Advertisement