DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਧੋਖਾਧੜੀ ਦੀ ਰੰਿਜਸ਼ ਕਾਰਨ ਪਰਿਵਾਰ ’ਤੇ ਹਮਲਾ

ਇਕ ਮੁਲਜ਼ਮ ਗ੍ਰਿਫ਼ਤਾਰ

  • fb
  • twitter
  • whatsapp
  • whatsapp
Advertisement

ਪੂਰਬੀ ਦਿਲੀ ਦੇ ਲਕਸ਼ਮੀ ਨਗਰ ’ਚ ਜਿਮ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ, ਉਸ ਦੀ ਪਤਨੀ ਨਾਲ ਕਥਿਤ ਛੇੜਛਾੜ ਕੀਤੀ ਗਈ ਤੇ ਉਸ ਦੇ ਪੁੱਤਰ ਦੇ ਕੱਪੜੇ ਉਤਾਰ ਕੇ ਕੁੱਟਿਆ ਗਿਆ।

ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮਾਮਲੇ ’ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸਤੀਸ਼ ਵਜੋਂ ਕੀਤੀ ਗਈ ਹੈ ਜੋ ਕਿ ਪੀੜਤ ਦੇ ਜਿਮ ’ਚ ਦੇਖ ਰੇਖ ਕਰਦਾ ਸੀ। ਇਸ ਘਟਨਾ ’ਚ ਸ਼ਾਮਲ ਹੋਰ ਮੁਲਜ਼ਮ ਹਾਲੇ ਫਰਾਰ ਹਨ।

Advertisement

ਪੁਲੀਸ ਮੁਤਾਬਕ ਇਹ ਵਿਵਾਦ ਉਸ ਵੇਲੇ ਸ਼ੁਰੂ ਹੋਇਆ ਜਦੋਂ ਸਤੀਸ਼ ਨੇ ਕਥਿਤ ਤੌਰ ’ਤੇ ਪੀੜਤ ਜੋੜੇ ਨੂੰ ਧੋਖਾ ਦੇ ਕੇ ਉਨ੍ਹਾਂ ਦੀ ਜਿਮ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੂੰ 2 ਜਨਵਰੀ ਨੂੰ ਇਸ ਮਾਮਲੇ ਦੀ ਜਾਣਕਾਰੀ ਮਿਲ ਸੀ। ਜਦੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਪਰਿਵਾਰਕ ਮੈਂਬਰ ਜ਼ਖਮੀ ਸਨ ਤੇ ਪੁਲੀਸ ਨੇ ਉਨ੍ਹਾਂ ਨੂੰ ਹੇੜਗਵਾਰ ਸਥਿਤ ਹਸਪਤਾਲ ਪਹੁੰਚਾਇਆ। ਇਲਾਜ ਤੋਂ ਬਾਅਦ ਪੀੜਤ ਪਰਿਵਾਰ ਦੇ ਮੈਂਬਰ ਥਾਣੇ ਪੁੱਜੇ ਤੇ ਉਨ੍ਹਾਂ ਬਿਆਨ ਦਰਜ ਕਰਵਾਏ। ਪਰਿਵਾਰ ਦੀ ਸ਼ਿਕਾਇਤ ਦੇ ਅਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement

ਪੁਲੀਸ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਕੋਸ਼ਿਸ਼ਾਂ ਜਾਰੀ ਹਨ। ਦੱਸਣਯੋਗ ਹੈ ਇਸ ਕੁੱਟਮਾਰ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ। ਵੀਡੀਓ ’ਚ ਇਹ ਵੀ ਦੇਖਿਆ ਜਾ ਸਕਦੀ ਹੈ ਕਿ ਜਦੋਂ ਲੜਕੇ ਦੀ ਕੁੱਟਮਾਰ ਹੋਈ ਤਾਂ ਪੁਲੀਸ ਮੁਲਾਜ਼ਮ ਮੌਕੇ ’ਤੇ ਪੁੱਜੇ, ਉਨ੍ਹਾਂ ਲੜਕੇ ਦਾ ਪਜਾਮਾ ਉਸ ਨੂੰ ਫੜਾਇਆ ਉਸ ਵੇਲੇ ਮੁਲਜ਼ਮ ਮੌਕੇ ’ਤੇ ਮੌਜੂਦ ਸਨ। ਪੁਲੀਸ ਦਾ ਕਹਿਣਾ ਹੈ ਕਿ ਵਾਇਰਲ ਵੀਡੀਓ ਦੀ ਪੜਤਾਲ ਕੀਤੀ ਜਾ ਰਹੀ ਹੈ। -ਪੀਟੀਆਈ

Advertisement
×