ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪ੍ਰਸ਼ਾਸ਼ਨ ਨੇ ਅੱਜ ਇਕ ਅਧਿਆਪਕ ਤੇ ਅੱਠ ਗ਼ੈਰ-ਅਧਿਆਪਨ ਸਟਾਫ ਮੈਂਬਰਾਂ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਕਿਹਾ ਕਿ ਅਧਿਆਪਕ ਤੇ ਗ਼ੈਰ ਅਧਿਆਪਨ ਸਟਾਫ ਕਿਸੇ ਵੀ ਵਿਦਿਅਕ ਸੰਸਥਾ ਦੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਤੇ ਸਟਾਫ ਕਿਸੇ ਵੀ ਸੰਸਥਾ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਇਸ ਦੇ ਵਿਕਾਸ ਵਿਚ ਯੋਗਦਾਨ ਪਾਉਂਦੇ ਹਨ। ਸੇਵਾਮੁਕਤ ਮੁਲਾਜ਼ਮਾਂ ਨਾਲ ਰਸਮੀ ਗੱਲਬਾਤ ਦੌਰਾਨ ਵਾਈਸ ਚਾਂਸਲਰ ਨੇ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਫੈਕਲਟੀ ਤੇ ਗ਼ੈਰ ਅਧਿਆਪਨ ਸਟਾਫ ਦੋਹਾਂ ਦੇ ਹਿੱਤਾਂ ਪ੍ਰਤੀ ਸਕਾਰਾਤਮਕ ਰਵੱਈਆ ਬਣਾਈ ਰੱਖੇਗੀ ਅਤੇ ਸੇਵਾਮੁਕਤ ਫੈਕਲਟੀ ਤੇ ਸਟਾਫ ਦੇ ਤਜਰਬੇ ਭਵਿੱਖ ਵਿਚ ਯੂਨੀਵਰਸਿਟੀ ਲਈ ਸਹਾਇਕ ਹੋਣਗੇ। ਉਨ੍ਹਾਂ ਯੂਨੀਵਰਸਿਟੀ ਵਿਚ ਬਿਹਤਰ ਸਹੂਲਤਾਂ ਦੇਣ ਲਈ ਸਾਰਿਆਂ ਦੇ ਸੁਝਾਅ ਮੰਗੇ ਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।
ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਵਰਿੰਦਰ ਪਾਲ ਨੇ ਵੀ ਸੇਵਾਮੁਕਤ ਕਰਮਚਾਰੀਆਂ ਦੀ ਚੰਗੀ ਸਿਹਤ ਤੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ। ਸੇਵਾਮੁਕਤ ਕਰਮਚਾਰੀਆਂ ਨੇ ਯੂਨੀਵਰਸਿਟੀ ਪ੍ਰਤੀ ਆਪਣੀ ਸੇਵਾ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵਿਦਾਇਗੀ ਪਾਰਟੀ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਰੀਤਾ, ਕੁਟਾ ਮੁਖੀ ਡਾ. ਜਤਿੰਦਰ ਖਟਕਰ, ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਿੰਮੀ ਸ਼ਰਮਾ, ਡਾ. ਗੁਰਚਰਨ ਸਿੰਘ, ਡਾ. ਪੰਕਜ ਗੁਪਤਾ, ਕੰਚਨ ਬਾਲਾ, ਕੁੰਟੀਆ ਮੁਖੀ ਰਾਜਵੰਤ ਕੌਰ, ਵਿਜੇ ਸ਼ਰਮਾ ਤੇ ਸੇਵਾਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

