DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੇਵਾਮੁਕਤ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ

ਵਾਈਸ ਚਾਂਸਲਰ ਵੱਲੋਂ ਦੋ ਫੈਕਲਟੀ ਮੈਂਬਰਾਂ ਅਤੇ ਸੱਤ ਗੈਰ-ਅਧਿਆਪਨ ਮੁਲਾਜ਼ਮਾਂ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਸੇਵਾਮੁਕਤ ਸਟਾਫ਼ ਨਾਲ ਸਾਂਝੀ ਤਸਵੀਰ ਖਿਚਵਾਉਂਦੇ ਹੋਏ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ।
Advertisement

ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪ੍ਰਸ਼ਾਸਨ ਵੱਲੋਂ ਦੋ ਫੈਕਲਟੀ ਮੈਂਬਰਾਂ ਅਤੇ ਸੱਤ ਗੈਰ-ਅਧਿਆਪਨ ਮੁਲਾਜ਼ਮਾਂ ਦੀ ਸੇਵਾਮੁਕਤੀ ਮੌਕੇ ਵਿਦਾਇਗੀ ਪਾਰਟੀ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਕਿਹਾ ਕਿ ਅਧਿਆਪਕ ਅਤੇ ਗੈਰ-ਅਧਿਆਪਨ ਅਮਲਾ ਕਿਸੇ ਵੀ ਵਿਦਿਅਕ ਸੰਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਫੈਕਲਟੀ ਅਤੇ ਸਟਾਫ਼ ਵਿਦਿਅਕ ਸੰਸਥਾ ਦੀ ਨੀਂਹ ਹੁੰਦੇ ਹਨ ਅਤੇ ਇਸ ਦੀ ਤਰੱਕੀ ਵਿੱਚ ਆਪਣਾ ਪੂਰਾ ਯੋਗਦਾਨ ਪਾਉਂਦੇ ਹਨ।

ਸੇਵਾਮੁਕਤ ਹੋਏ ਅਧਿਆਪਕਾਂ ਅਤੇ ਗੈਰ-ਅਧਿਆਪਨ ਮੁਲਾਜ਼ਮਾਂ ਨਾਲ ਰਸਮੀ ਗੱਲਬਾਤ ਕਰਦਿਆਂ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਦੋਵਾਂ ਧਿਰਾਂ ਦੇ ਹਿੱਤਾਂ ਲਈ ਹਾਂ-ਪੱਖੀ ਰਵੱਈਆ ਬਣਾਈ ਰੱਖੇਗੀ। ਉਨ੍ਹਾਂ ਕਿਹਾ ਕਿ ਸੇਵਾਮੁਕਤ ਫੈਕਲਟੀ ਅਤੇ ਸਟਾਫ਼ ਦਾ ਤਜਰਬਾ ਭਵਿੱਖ ਵਿੱਚ ਯੂਨੀਵਰਸਿਟੀ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਯੂਨੀਵਰਸਿਟੀ ਦੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਾਰਿਆਂ ਤੋਂ ਸੁਝਾਅ ਵੀ ਮੰਗੇ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਵਰਿੰਦਰ ਪਾਲ ਨੇ ਵੀ ਸੇਵਾਮੁਕਤ ਹੋ ਰਹੇ ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਇਸ ਦੌਰਾਨ ਸੇਵਾਮੁਕਤ ਅਧਿਆਪਕਾਂ ਅਤੇ ਗੈਰ-ਅਧਿਆਪਨ ਮੁਲਾਜ਼ਮਾਂ ਨੇ ਵੀ ਯੂਨੀਵਰਸਿਟੀ ਪ੍ਰਤੀ ਆਪਣੀਆਂ ਸੇਵਾਵਾਂ ਬਾਰੇ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ। ਸਾਰਿਆਂ ਨੇ ਭਵਿੱਖ ਵਿੱਚ ਲੋੜ ਪੈਣ ’ਤੇ ਯੂਨੀਵਰਸਿਟੀ ਲਈ ਆਪਣਾ ਸਹਿਯੋਗ ਜਾਰੀ ਰੱਖਣ ਦਾ ਵਾਅਦਾ ਕੀਤਾ ਅਤੇ ਇਸ ਵਿਦਾਇਗੀ ਪਾਰਟੀ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਪ੍ਰੋ. ਜੀ ਪੀ ਦੂਬੇ, ਪ੍ਰੋ. ਅਨੁਰੇਖਾ ਸ਼ਰਮਾ, ਪ੍ਰੋ. ਵਨੀਤਾ ਢੀਂਗੜਾ, ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਮਹਾਂ ਸਿੰਘ ਪੂਨੀਆ ਅਤੇ ਡਾ. ਸੁਮਿੱਤਰਾ ਸਮੇਤ ਹੋਰ ਪਤਵੰਤੇ ਮੌਜੂਦ ਸਨ।

Advertisement

Advertisement
Advertisement
×